Home / Featured / ਬਿਕਰਮ ਮਜੀਠੀਆ ਦੇ ਖਿਲਾਫ ਕੋਈ ਵੀ ਸਬੂਤ ਨਹੀਂ:ਕੈਪਟਨ ਅਮਰਿੰਦਰ ਸਿੰਘ
ਮਜੀਠੀਆ-1-696x408

ਬਿਕਰਮ ਮਜੀਠੀਆ ਦੇ ਖਿਲਾਫ ਕੋਈ ਵੀ ਸਬੂਤ ਨਹੀਂ:ਕੈਪਟਨ ਅਮਰਿੰਦਰ ਸਿੰਘ

ਮਜੀਠੀਆ-1-696x408

ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹੁਸ਼ਿਆਰਪੁਰ ਵਿੱਚ ਪੰਜਾਬ ਪੁਲਿਸ ਦੀ ਟ੍ਰੇਨਿੰਗ ਆਊਟ ਪਰੇਡ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਹੈ।ਇਸ ਮੌਕੇ ਕੈਪਟਨ ਨੇ ਡੋਪ ਟੈਸਟ ‘ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਨਹੀਂ ਕਿਹਾ ਕਿ ਹਰ ਕਿਸੇ ਦਾ ਡੋਪ ਟੈਸਟ ਹੋਵੇ।ਉਨ੍ਹਾਂ ਕਿਹਾ ਕਿ ਉਨ੍ਹਾਂ ਸਿਰਫ ਸਰਕਾਰੀ ਅਧਿਕਾਰੀਆਂ ਲਈ ਇਹ ਟੈਸਟ ਲਾਜ਼ਮੀ ਕਰਨ ਲਈ ਕਿਹਾ ਸੀ।ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ ਕੋਈ ਵੀ ਸਬੂਤ ਨਹੀਂ ਹੈ।ਇਸ ਮਾਮਲੇ ਨੂੰ ਲੈ ਕੇ ਸੀ.ਬੀ.ਆਈ.ਅਤੇ ਈ.ਡੀ.ਨੂੰ ਕੇਸ ਸੌਪਿਆ ਗਿਆ ਹੈ ਪਰ ਸਾਡੇ ਕੋਲ ਕੋਈ ਵੀ ਸਬੂਤ ਨਹੀਂ ਹੈ।ਇਸ ਮੌਕੇ ਕੈਪਟਨ ਨੇ ਪੰਜਾਬ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਬਾਰੇ ਬੋਲਦਿਆ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ‘ਤੇ ਰੋਕ ਲੱਗਣ ਤੋਂ ਬਾਅਦ ਨਸ਼ਾ ਮਹਿੰਗਾ ਹੋ ਗਿਆ ਹੈ।ਇਸ ਕਾਰਨ ਨਸ਼ਾ ਨੌਜਵਾਨਾਂ ਦੀ ਪਹੁੰਚ ਤੋਂ ਬਾਹਰ ਹੋ ਗਿਆ ਹੈ।ਨਸ਼ੇ ਦੀ ਕਮੀ ਦੇ ਚੱਲਦਿਆਂ ਨੌਜਵਾਨ ਕਿਸੇ ਹੋਰ ਕਿਸਮ ਦਾ ਨਸ਼ਾ ਕਰ ਰਹੇ ਹਨ।ਇਸ ਨਾਲ ਮੌਤਾਂ ਦੀ ਗਿਣਤੀ ‘ਚ ਵਾਧਾ ਹੋਇਆ ਹੈ।

You can also watch:

https://www.youtube.com/edit?o=U&video_id=fwXAznrLOAA

About admin

Check Also

ਚੰਡੀਗੜ੍ਹ ਪੰਜਾਬ ਦੀ ਹੱਕੀ ਰਾਜਧਾਨੀ, ਇਸ ‘ਤੇ ਕੇਵਲ ਪੰਜਾਬ ਦਾ ਹੱਕ : ਕੈਪਟਨ ਅਮਿਰੰਦਰ ਸਿੰਘ

  ਚੰਡੀਗੜ੍ਹ, 1966 ਤੋਂ ਹੀ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਵਿਚ ਵਿਵਾਦ ਦਾ ਮਸਲਾ ਬਣਿਆ ਹੋਇਆ ...

Leave a Reply

Your email address will not be published. Required fields are marked *

My Chatbot
Powered by Replace Me