Home / Featured / ਸਿੱਖ ਔਰਤਾਂ ਲਈ ਹੈਲਮੇਟ ਮਾਮਲਾ ਨੂੰ ਲੈ ਕੇ ਇਸਤਰੀ ਅਕਾਲੀ ਦਲ ਦਾ ਉੱਚ ਪੱਧਰੀ ਵਫ਼ਦ ਰਾਜਪਾਲ ਨਾਲ ਕਰੇਗਾ ਮੁਲਾਕਾਤ
_7619ea1c-1477-11e6-85b5-8211428af2f6

ਸਿੱਖ ਔਰਤਾਂ ਲਈ ਹੈਲਮੇਟ ਮਾਮਲਾ ਨੂੰ ਲੈ ਕੇ ਇਸਤਰੀ ਅਕਾਲੀ ਦਲ ਦਾ ਉੱਚ ਪੱਧਰੀ ਵਫ਼ਦ ਰਾਜਪਾਲ ਨਾਲ ਕਰੇਗਾ ਮੁਲਾਕਾਤ

 

64e54ec6-6024-44bd-9ca2-7be1708b6adb-696x392

ਚੰਡੀਗੜ੍ਹ ‘ਚ ਦਸਤਾਰਧਾਰੀ ਔਰਤਾਂ ਨੂੰ ਹੈਲਮੇਟ ਛੋਟ ਦੇ ਨੋਟੀਫਿਕੇਸ਼ਨ ‘ਤੇ ਬੀਬੀ ਜਗੀਰ ਕੌਰ ਨੇ ਅੱਜ ਅੰਮ੍ਰਿਤਸਰ ‘ਚ ਹੰਗਾਮੀ ਮੀਟਿੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਦੀਆਂ ਔਰਤ ਮੈਬਰਾਂ ਅਤੇ ਪਾਰਟੀ ਦੀਆਂ ਸੀਨੀਅਰ ਆਗੂਆਂ ਵਲੋਂ ਮੀਟਿੰਗ ‘ਚ ਫੈਸਲਾ ਲਿਆ ਗਿਆ ਹੈ ਕਿ ਇਹ ਚਿੰਤਾਜਨਕ ਮਸਲਾ ਹੈ।ਬੀਬੀ ਜਾਗੀਰ ਕੌਰ ਨੇ ਕਿਹਾ ਕਿ ਸਿਖਾਂ ਨੂੰ ਰਹਿਤ ਮਰਿਆਦਾ ਅਨੁਸਾਰ ਹੈਲਮੇਟ ਪਹਿਨਣ ਦੀ ਸਖਤ ਮਨਾਹੀ ਹੈ।ਸਿੱਖ ਇਸਤਰੀ ਦਸਤਾਰ ਸਜਾਏ ਜਾਂ ਨਾ ਸਜਾਏ ਰਹਿਤ ਮਰਿਆਦਾ ਅਨੁਸਾਰ ਇਹ ਪ੍ਰਵਾਨ ਹੈ।ਇਸ ਲਈ ਸਿੱਖ ਔਰਤਾਂ ਨੂੰ ਹੈਲਮੇਟ ਪਹਿਨਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਲਈ ਸਖਤ ਕਨੂੰਨ ਬਨਾਉਣ ਦੀ ਲੋੜ ਹੈ।ਬੀਬੀ ਜਾਗੀਰ ਕੌਰ ਨੇ ਕਿਹਾ ਕਿ ਸਿੱਖ ਔਰਤਾਂ ਨੂੰ ਹੈਲਮੇਟ ਪਹਿਨਣਾ ਲਾਜ਼ਮੀ ਕਰਨਾ ਬੇਇਨਸਾਫ਼ੀ ਹੈ।ਇਸ ਮੁੱਦੇ ‘ਤੇ ਇਸਤਰੀ ਅਕਾਲੀ ਦਲ ਦਾ ਉੱਚ ਪੱਧਰੀ ਵਫ਼ਦ ਰਾਜਪਾਲ ਨਾਲ ਮੁਲਾਕਾਤ ਕਰੇਗਾ।ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ।ਚੰਡੀਗੜ੍ਹ ਪੁਲਿਸ ਨੂੰ ਇਹ ਫ਼ੈਸਲਾ ਵਾਪਿਸ ਲੈਣ ਲਈ ਮਜਬੂਰ ਕੀਤਾ ਜਾਵੇਗਾ।

You can also watch:

https://www.youtube.com/edit?o=U&video_id=Qxght9qIOhI

About admin

Check Also

ਚੰਡੀਗੜ੍ਹ ਪੰਜਾਬ ਦੀ ਹੱਕੀ ਰਾਜਧਾਨੀ, ਇਸ ‘ਤੇ ਕੇਵਲ ਪੰਜਾਬ ਦਾ ਹੱਕ : ਕੈਪਟਨ ਅਮਿਰੰਦਰ ਸਿੰਘ

  ਚੰਡੀਗੜ੍ਹ, 1966 ਤੋਂ ਹੀ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਵਿਚ ਵਿਵਾਦ ਦਾ ਮਸਲਾ ਬਣਿਆ ਹੋਇਆ ...

Leave a Reply

Your email address will not be published. Required fields are marked *

My Chatbot
Powered by Replace Me