Breaking News
Home / Featured / ਮੁੱਖ ਮੰਤਰੀ ਦੇ ਸ਼ਹਿਰ ਤੇ ਹੱਲਾ ਬੋਲ ।

ਮੁੱਖ ਮੰਤਰੀ ਦੇ ਸ਼ਹਿਰ ਤੇ ਹੱਲਾ ਬੋਲ ।

ਪੰਜਾਬ ਸਰਕਾਰ ਦੇ ਕੰਮ ਤੋਂ ਦੁੱਖੀ ਹੋਕੇ ਆਏ ਦਿਨ ਕਿਸੇ ਨਾ ਕਿਸੇ ਵਿਭਾਗ ਦੇ ਕਰਮਚਾਰੀ ਸਰਕਾਰ ਖ਼ਿਲਾਫ਼ ਨਾਅਰੇ ਜਾਂ ਧਰਨੇ ਲਾਉਂਦੇ ਹੀ ਰਹਿੰਦੇ ਹਨ ਇਨ੍ਹਾਂ ਧਰਨੇ, ਨਾਅਰਿਆਂ ਦਾ ਅਗਲਾ ਪੜਾਅ ਅੱਜ ਪਟਿਆਲਾ ਵਿੱਚ ਦੇਖਣ ਨੂੰ ਮਿਿਲਆ ਜਿੱਥੇ ਅੱਜ ਪੰਜਾਬ ਸਿੱਖਿਆ ਪ੍ਰੋਵਾਇਡਰ ਯੂਨੀਅਨ ਦੇ ਤਕਰੀਬਨ 300 ਅਧਿਆਪਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਕੂਚ ਕੀਤਾ। ਉਨ੍ਹਾਂ ਦੀ ਮੰਗ ਹੈ ਕਿ ਕੱਚੇ ਅਧਿਆਪਕਾਂ ਨੂੰ ਜਲਦ ਪੱਕਾ ਕੀਤਾ ਜਾਵੇ ਪੁਲਿਸ ਨੇ ਅਧਿਆਪਕਾਂ ਦੇ ਰੋਸ ਪ੍ਰਦਰਸ਼ਨ ਕਾਰਨ ਕੈਪਟਨ ਦੀ ਰਿਹਾਇਸ ਮੋਤੀ ਮਹਿਲ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ।ਦੱਸ ਦੇਈਏ ਕਿ ਅਧਿਆਪਕਾਂ ਨੇ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਮੋਤੀ ਮਹਿਲ ਘੇਰਨ ਲਈ ਸ਼ੇਰਾਂ ਵਾਲਾ ਗੇਟ ਤੋਂ ਮੁੱਖ-ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਵੱਲ ਪੈਦਲ ਮਾਰਚ ਕੀਤਾ ਪਰ ਪੁਲਿਸ ਨੇ ਅਧਿਆਪਕਾਂ ਨੂੰ ਗੁਰਦੁਆਰਾ ਸਿੰਘ ਸਭਾ ਕੋਲ ਹੀ ਰੋਕ ਲਿਆ।

ਜ਼ਿਕਰਯੋਗ ਹੈ ਆਧਿਆਪਕਾਂ ਨੇ ਸਰਕਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਸਰਕਾਰ ਬੇਹੱਦ ਘੱਟ ਤਨਖ਼ਾਹ ਦੇ ਕੇ ਉਨ੍ਹਾਂ ਦਾ ਸੋਸ਼ਣ ਕਰ ਰਹੀ ਹੈ ਅਤੇ ਸਰਕਾਰ ਉਨ੍ਹਾਂ ਨੂੰ ਪੱਕੇ ਕਰਨ ਦੇ ਲੰਮੇ ਸਮੇਂ ਤੋਂ ਲਾਰੇ ਲਾ ਰਹੀ ਹੈ ਤੇ ਹੁਣ ਉਨ੍ਹਾਂ ਨੂੰ ਸੜਕਾਂ ‘ਤੇ ਉੱਤਰਨ ਲਈ ਮਜਬੂਰ ਹੋਣਾ ਪਿਆ ਹੈ।ਇੱਥੇ ਪ੍ਰਦਰਸ਼ਨਕਾਰੀਆਂ ਇਹ ਵੀ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

About Time TV

Check Also

1984 ਸਿੱਖ ਕਤਲੇਆਮ ਮਾਮਲੇ ਤੇ ਕਿਹਾ ਕੁਝ ਇੰਝ ਹਰਸਮਿਰਤ ਕੌਰ ਬਾਦਲ ਨੇ ..

1984 ਸਿੱਖ ਕਤਲੇਆਮ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ...