Breaking News
Home / national / ਬਰਗਾੜੀ ਮੋਰਚੇ ਲਈ ਅੱਜ ਲੁਧਿਆਣਾ ਤੋਂ ਰਵਾਨਾ ਹੋਵੇਗਾ ਤੀਜਾ ਜੱਥਾ, ਜੱਥੇਦਾਰ ਜਸਵੰਤ ਸਿੰਘ ਚੀਮਾ

ਬਰਗਾੜੀ ਮੋਰਚੇ ਲਈ ਅੱਜ ਲੁਧਿਆਣਾ ਤੋਂ ਰਵਾਨਾ ਹੋਵੇਗਾ ਤੀਜਾ ਜੱਥਾ, ਜੱਥੇਦਾਰ ਜਸਵੰਤ ਸਿੰਘ ਚੀਮਾ

 

 

ਲੁਧਿਆਣਾ, ਜੂਨ 2015 ਤੋਂ ਪੰਜਾਬ ਭਰ ਵਿਚ ਜਗ੍ਹਾ ਜਗ੍ਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਸ਼ੁਰੂ ਹੋਈਆਂ ਘਟਨਾਵਾਂ ਅੱਜ ਵੀ ਰੁਕਣ ਦਾ ਨਾਂ ਨਹੀਂ ਲੈ ਰਹੀਆਂ।  ਇਹਨਾਂ ਦੋਸ਼ੀਆਂ ਦੀ ਗ੍ਰਿਫਤਾਰੀ ਕਰਵਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਵਿਖੇ 1 ਜੂਨ ਤੋਂ ਮੋਰਚੇ ਦੀ ਸ਼ੁਰੂਆਤ ਹੋਈ ਸੀ।

ਮੋਰਚੇ ਨੂੰ ਸਫਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਜੱਥੇਦਾਰ ਜਸਵੰਤ ਸਿੰਘ ਚੀਮਾ ਨੇ ਇਕ ਮੀਟਿੰਗ ਕੀਤੀ ਅਤੇ 22 ਜੁਲਾਈ ਨੂੰ ਲੁਧਿਆਣਾ ਤੋਂ ਇੱਕ ਜੱਥਾ ਲੈ ਕੇ ਜਾਣ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਮੰਦਭਾਗੀ ਘਟਨਾਵਾਂ ਨੂੰ ਤਿੰਨ ਸਾਲ ਹੋ ਗਏ ਹਨ ਅਤੇ ਅਜੇ ਵੀ ਇਹਨਾਂ ਘਟਨਾਵਾਂ ‘ਤੇ ਠੱਲ੍ਹ ਪੈਂਦੀ ਨਜਰ ਨਹੀਂ ਆਉਂਦੀ।

ਸ. ਜਸਵੰਤ ਸਿੰਘ ਚੀਮਾ ਨੇ ਕੈਪਟਨ ਸਰਕਾਰ ਨੂੰ ਵੀ ਆਪਣੇ ਨਿਸ਼ਾਨੇ ਤੇ ਲਿਆ ਕਿ ਇਹ ਸਰਕਾਰ ਝੂਠੇ ਵਾਅਦੇ ਕਰਕੇ ਹੋਂਦ ਵਿਚ ਆਈ ਹੈ। ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹਨਾਂ ਦੋਸ਼ੀਆਂ ਨੂੰ ਫੜ ਕੇ ਜੇਲਾਂ ਵਿਚ ਭੇਜਣ ਦਾ ਵਾਅਦਾ ਆਪਣੇ ਚੋਣ ਮਨੋਰਥ ਪੱਤਰ ਵਿਚ ਛਾਪਿਆ ਸੀ, ਪਰ ਸਰਕਾਰ ਇਹਨਾਂ ਦੋਸ਼ੀਆਂ ਨੂੰ ਫੜਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

ਉਹਨਾਂ ਕਿਹਾ ਕਿ ਇਹ ਗੱਲ ਸਾਫ ਹੋ ਚੁੱਕੀ ਹੈ ਕਿ ਡੇਰਾ ਪ੍ਰੇਮੀਆਂ ਅਤੇ ਬਾਦਲ ਦਲੀਆਂ ਵੱਲੋਂ ਇਹ ਸਾਰਾ ਕੁਕਰਮ ਕੀਤਾ ਗਿਆ ਹੈ ਫਿਰ ਵੀ ਕੈਪਟਨ ਸਰਕਾਰ ਖਾਮੋਸ਼ ਹੈ। ਜੱਥੇਦਾਰ ਚੀਮਾ ਨੇ ਕਿਹਾ ਕਿ ਜੇਕਰ ਸਰਕਾਰ ਜਲਦ ਹੀ ਇਸ ਪ੍ਰਤੀ ਸਖਤ ਕਦਮ ਨਹੀਂ ਚੁਕਦੀ ਤਾਂ ਉਸਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ।

About Time TV

Check Also

ਸੁਰੱਖਿਆ ਦੇ ਪੁਖ਼ਤਾ ਇੰਤਜਾਮ, ਬਗੈਰ ਕਿਸੇ ਡਰ ਭੈਅ ਤੋਂ ਵੋਟਾਂ ਪਾਉਣ ਵੋਟਰ-ਐਸ.ਐਸ.ਪੀ.

18 ਸਤੰਬਰ (ਅਮਰਜੀਤ ਸਿੰਘ) – ਪਟਿਆਲਾ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 19 ...

Leave a Reply

Your email address will not be published. Required fields are marked *