Breaking News
Home / Breaking News / ਫਤਹਿਗੜ ਚੂੜੀਆਂ ਵਿਖੇ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ

ਫਤਹਿਗੜ ਚੂੜੀਆਂ ਵਿਖੇ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ

ਫਤਹਿਗੜ ਚੂੜੀਆਂ, 28 ਜੁਲਾਈ (ਮਨਪ੍ਰੀਤ ਸਿੰਘ ਮਾਨ) ਫਤਹਿਗੜ ਚੂੜੀਆਂ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ। ਇਹ ਐਲਾਨ ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਪੰਜਾਬ ਦੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਾਂਝੇ ਤੌਰ ‘ਤੇ ਅੱਜ ਫਤਿਹਗੜ ਚੂੜੀਆਂ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨਾਂ ਨਾਲ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ ।

ਨਗਰ ਕੌਂਸਲ ਫਤਹਿਗੜ ਚੂੜੀਆਂ ਨੂੰ ਸ੍ਰੀ ਜਾਖੜ ਅਤੇ ਸ. ਬਾਜਵਾ ਵਲੋਂ 60 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ, ਜਿਸ ਵਿਚੋਂ 35 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚ 200 ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ, ਜਦਕਿ ਬਾਕੀ 25 ਲੱਖ ਨਾਲ ਗਾਰਬੇਜ਼ ਤੇ ਕੂੜਾ ਢੋਣ ਲਈ ਈ-ਰਿਕਸ਼ਾ ਖਰੀਦੇ ਜਾਣਗੇ।ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ 5-5 ਪਿੰਡਾਂ ਵਿੱਚ ਸਪੋਰਟਸ ਪਾਰਕ ਉਸਾਰੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਹਲਕੇ ਦੇ 2 ਪਿੰਡਾਂ ਵੀਲਾ ਅਤੇ ਜੌੜਾ ਸਿੰਘਾ ਵਿੱਚ 66 ਕੇ.ਵੀ. ਦੇ ਨਵੇਂ ਬਿਜਲੀ ਘਰ ਬਣਾਏ ਜਾਣਗੇ ਤਾਂ ਜੋ ਇਲਾਕੇ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਹੋ ਸਕੇ।ਉਨ੍ਹਾਂ ਇਸ ਮੌਕੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸ਼ਤਾਬਦੀ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਨਗਰਾਂ ਦਾ ਵਿਸ਼ੇਸ਼ ਵਿਕਾਸ ਕੀਤਾ ਜਾ ਰਿਹਾ ਹੈ।

About Time TV

Check Also

ਮੁੰਬਈ ਦੇ ਈ.ਐਸ.ਆਈ.ਸੀ. ਕਾਮਗਰ ਹਸਪਤਾਲ ‘ਚ ਲੱਗੀ ਭਿਆਨਕ ਅੱਗ

ਮੁੰਬਈ ਦੇ ਈ.ਐਸ.ਆਈ.ਸੀ. ਕਾਮਗਰ ਹਸਪਤਾਲ ‘ਚ ਲੱਗੀ ਭਿਆਨਕ ਅੱਗ Post Views: 125