Breaking News
Home / Punjab / Doaba / ਜਨਰਲ ਕੈਟਾਗਿਰੀ ਦੇ ਹੱਕਾਂ ਦੀ ਰਾਖੀ ਲਈ ਕੱਢਿਆ ਗਿਆ ਰੋਸ਼ ਮਾਰਚ
ਜਨਰਲ ਕੈਟਾਗਿਰੀ ਦੇ ਹੱਕਾਂ ਦੀ ਰਾਖੀ ਲਈ ਕੱਢਿਆ ਗਿਆ ਰੋਸ਼ ਮਾਰਚ

ਜਨਰਲ ਕੈਟਾਗਿਰੀ ਦੇ ਹੱਕਾਂ ਦੀ ਰਾਖੀ ਲਈ ਕੱਢਿਆ ਗਿਆ ਰੋਸ਼ ਮਾਰਚ

ਜਨਰਲ ਕੈਟਾਗਿਰੀ ਵੈਲਫੇਅਰ ਪੰਜਾਬ ਵੱਲੋਂ ਕੇਂਦਰ ਸਰਕਾਰ ਅਤੇ ਸੁਪਰੀਮ ਕੋਰਟ ਦੇ ਫੈਸਲੇ ਦੇ ਉਲਟ ਜਾਕੇ ਬਣਾਏ ਕਾਲੇ ਕਨੂੰਨ”ਐਟਰੋਸਿਟੀ ਐਕਟ” ਨੂੰ ਰੱਦ ਕਰਵਾਉਣ ਬਾਰੇ ਫਰੀਦਕੋਟ ਦੇ ਹੁੱਕੀ ਵਾਲਾ ਚੌਂਕ ਤੋਂ ਮਿੰਨੀ ਸਕੱਤਰੇਤ ਤੱਕ ਇਕ ਵਿਸ਼ਾਲ ਰੋਸ਼ ਮਾਰਚ ਕੱਢਿਆ ਗਿਆ
ਜਨਰਲ ਕੈਟਾਗਿਰੀ ਦੇ ਹੱਕਾਂ ਦੀ ਰਾਖੀ ਲਈ ਕੱਢਿਆ ਗਿਆ ਰੋਸ਼ ਮਾਰਚ
ਇਸਦੇ ਨਾਲ ਹੀ ਜਾਤ ਅਧਾਰਿਤ ਰਾਖਵਾਂਕਰਨ ਰੱਦ ਕਰਵਾਉਣ ਅਤੇ ਪੰਜਾਬ ਸਰਕਾਰ ਵੱਲੋਂ ਤਰਕੀਆਂ ਵਿੱਚ ਦਿੱਤੇ ਫੈਸਲੇ ਨੂੰ ਰੱਦ ਕਰਵਾਉਣ ਬਾਰੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਜਮਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਮਿੰਨੀ ਸਕੱਤਰੇਤ ਵਿੱਚ ਡੀ.ਸੀ. ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ ਇਸ ਰੋਸ਼ ਮਾਰਚ ‘ਚ ਭਾਰੀ ਗਿਣਤੀ ਵਿੱਚ ਮੁਲਾਜ਼ਮ, ਸਿਆਸੀ ਪਾਰਟੀਆਂ ਅਤੇ ਸਮਾਜਸੇਵੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ।
ਜਨਰਲ ਕੈਟਾਗਿਰੀ ਦੇ ਹੱਕਾਂ ਦੀ ਰਾਖੀ ਲਈ ਕੱਢਿਆ ਗਿਆ ਰੋਸ਼ ਮਾਰਚ
ਜ਼ਿਕਰਯੋਗ ਹੈ ਕਿ ਇਸ ਸੰਬੰਧ ਵਿੱਚ ਬੋਲਦਿਆਂ ਜਨਰਲ ਕੈਟਾਗਿਰੀ ਵੈਲਫੇਅਰ ਪੰਜਾਬ ਦੇ ਨੁਮਾਇਦਿਆਂ ਨੇ ਕਿਹਾ ਕਿ ਉਹਨਾਂ ਰੋਸ਼ ਮਾਰਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕੱਢਿਆ ਹੈ ਉਹਨਾਂ ਇਹ ਵੀ ਕਿਹਾ ਕਿ ਉਹ ਡੀ.ਸੀ. ਨੂੰ ਮੰਗ ਪੱਤਰ ਦੇਣ ਆਏ ਸਨ ਪਰ ਕੋਈ ਵੀ ਅਧਿਕਾਰੀ ਦਫ਼ਤਰ ਵਿੱਚ ਨਾ ਹੋਣ ਕਰਕੇ ਉਹਨਾਂ ਵੱਲੋਂ ਮੰਗ੍ਹ ਪੱਤਰ ਕੰਧ ਤੇ ਚਿਪਕਾ ਦਿੱਤਾ ਗਿਆ ਅਤੇ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ ।

About Time TV

Check Also

ਆਪ ਨੇ ਅਸਤੀਫਿਆਂ ਦੇ ਡਰੋਂ ਬਦਲੀ ਰਣਨੀਤੀ

 ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਵੀ ਡਰ ਸਤਾਉਣ ਲੱਗਾ ...