Breaking News
Home / Punjab / Doaba / ਸਿੱਖਿਆ ਤੇ ਸਿਹਤ ਦੇ ਖੇਤਰ ਦਾ ਵਿਕਾਸ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ 

ਸਿੱਖਿਆ ਤੇ ਸਿਹਤ ਦੇ ਖੇਤਰ ਦਾ ਵਿਕਾਸ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ 

ਪੰਜਾਬ ਵਿੱਚ ਪ੍ਰਦੂਸ਼ਣ ਮੁਕਤ ਉਦਯੋਗਾਂ ਨੂੰ ਪਹਿਲ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕਰਨ ਦਾ ਬੀੜਾ ਚੁੱਕਿਆ ਹੈ। ਜਿਸ ਦੇ ਸਾਰਥਕ ਨਤੀਜੇ ਜਲਦੀ ਹੀ ਸਾਹਮਣੇ ਆਉਣਗੇ। ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਵੇਗੀ ਅਤੇ ਇਨ੍ਹਾਂ ਦੋਹਾਂ ਖੇਤਰਾਂ ਦੇ ਵਿਕਾਸ ਲਈ ਕੈਪਟਨ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਅਤੇ ਵਾਤਾਵਰਣ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਪਿੰਡ ਨਬੀਪੁਰ ਵਿਖੇ ਪੈਗਰੋ ਫਰੋਜਨ ਫੂਡਜ਼ ਪ੍ਰਾਈਵੇਟ ਲਿਮ: ਦਾ ਦੌਰਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੈਗਰੋ ਇੰਡਸਟਰੀ ਵੱਡੀ ਪੱਧਰ ‘ਤੇ ਕੰਟਰੈਕਟ ਫਾਰਮਿੰਗ ਰਾਹੀਂ ਕਿਸਾਨਾਂ ਤੋਂ ਸਬਜ਼ੀਆਂ ਬਿਜਵਾ ਕੇ ਉਨ੍ਹਾਂ ਨੂੰ ਡੱਬਾਬੰਦ ਕਰਕੇ ਦੇਸ਼ ਅਤੇ ਵਿਦੇਸ਼ਾਂ ਵਿੱਚ ਭੇਜਦੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਖੇਤੀਬਾੜੀ ‘ਤੇ ਅਧਾਰਿਤ ਹੋਰ ਵਧੇਰੇ ਫੂਡ ਪ੍ਰੋਸੈਸਿੰਗ ਇੰਡਸਟਰੀ ਨੂੰ ਬੜਾਵਾ ਦੇਵੇਗੀ ਜਿਸ ਨਾਲ ਜਿਥੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੇ ਲਾਹੇਵੰਦ ਭਾਅ ਮਿਲਣਗੇ ਉਥੇ ਹੀ ਹੋਰ ਵਧੇਰੇ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।ਸ਼੍ਰੀ ਸੋਨੀ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਤਹਿਤ ਮੰਡੀ ਗੋਬਿੰਦਗੜ੍ਹ ਵਿਖੇ ਕੋਇਲੇ ਨਾਲ ਚੱਲਣ ਵਾਲੀਆਂ ਸਾਰੀਆਂ ਰੋਲੰਿਗ ਮਿਲ੍ਹਾ ਨੂੰ ਆਉਂਦੇ 6 ਮਹੀਨਿਆਂ ਵਿੱਚ ਪੀ.ਐਨ.ਜੀ. ਗੈਸ ਨਾਲ ਜੋੜ ਕੇ ਪੰਜਾਬ ਦੇ ਸਾਰੇ ਸ਼ਹਿਰਾਂ ਤੋਂ ਵੱਧ ਸਾਫ ਸੁਥਰਾ ਤੇ ਪ੍ਰਦੂਸ਼ਣ ਮੁਕਤ ਸ਼ਹਿਰ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਰੋਪੜ ਦੀਆਂ ਉਦਯੋਗਿਕ ਇਕਾਈਆˆ ਨੂੰ ਵੀ ਪ੍ਰਦੂਸ਼ਣ ਮੁਕਤ ਕਰਨ ਲਈ ਪੀ.ਐਨ.ਜੀ. ਗੈਸ ਨਾਲ ਜੋੜਨ ਦੀ ਪਹਿਲ ਕਦਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਸੀਵਰੇਜ ਵਿਛਾਉਣ ਦਾ ਕੰਮ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਸਾਰੇ ਹੀ ਸ਼ਹਿਰਾਂ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣੇ ਵੀ ਯਕੀਨੀ ਬਣਾਏ ਜਾਣਗੇ। ਉਨ੍ਹਾਂ ਆਖਿਆ ਕਿ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਵਾਲੀ ਕਿਸੇ ਵੀ ਸੰਸਥਾ ਜਾਂ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਪੜਾਈ ਨੂੰ ਸਭ ਤੋਂ ਵੱਧ ਅਹਿਮੀਅਤ ਦਿੱਤੀ ਜਾਵੇਗੀ ਅਤੇ ਕਿਸੇ ਵੀ ਅਧਿਆਪਕ ਨੂੰ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਆਗਿਆ ਨਹੀˆ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਬਿਜਲੀ ਦੀ ਬੱਚਤ ਲਈ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸੋਲਰ ਪਾਵਰ ਪਲਾਂਟ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਿਦਆਰਥੀਆˆ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕਰੇਗੀ ਅਤੇ ਜਿਥੇ ਕਿੱਧਰੇ ਅਧਿਆਪਕ ਕੰਮ ਵਾਲੇ ਦਿਨ ਧਰਨਿਆਂ ਵਿੱਚ ਜਾਣਗੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ: ਐਸ.ਐਸ. ਮਰਵਾਹਾ, ਮੈਂਬਰ ਸਕੱਤਰ ਇੰਜ: ਕਰੁਨੇਸ਼ ਗਰਗ, ਐਸ.ਪੀ. (ਹੈ/ਕੁ) ਸ. ਰਵਿੰਦਰਪਾਲ ਸਿੰਘ ਸੰਧੂ, ਪੈਗਰੋ ਦੇ, ਵਾਤਾਵਰਣ ਇੰਜਨੀਅਰ ਸ਼੍ਰੀ ਆਰ.ਕੇ. ਨਈਅਰ, ਤਹਿਸੀਲਦਾਰ ਸ. ਗੁਰਜਿੰਦਰ ਸਿੰਘ ਤੋˆ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਵੀ ਮੌਜੂਦ ਸਨ।

About Time TV

Check Also

ਮੋਦੀ ਨੇ ਕਿਸਾਨਾਂ ਦੀ ਸਮੱਸਿਆ ਪ੍ਰਤੀ ਵਿਖਾਈ ਹਮਦਰਦੀ

ਨਵੀਂ ਦਿੱਲੀ, 18 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ...

Leave a Reply

Your email address will not be published. Required fields are marked *