Breaking News
Home / Punjab / Malwa / ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ
ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

ਪੰਜਾਬ ਵਿੱਚ ਕਰਜ਼ੇ ਦੇ ਸਤਾਏ ਕਿਸਾਨਾਂ ਵੱਲੋਂ ਖੁਦਕਸ਼ੀ ਕਰਨ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਜਿਸਦੇ ਚਲਦੇ ਫਰੀਦਕੋਟ ਦੇ ਪਿੰਡ੍ਹ ਨਥੱਲ ਵਾਲਾ ਦੇ ਇਕ ਹੋਰ ਨੌਜਵਾਨ ਕਿਸਾਨ ਦਲਜੀਤ ਸਿੰਘ ਜਿਸ ਦੀ ਉਮਰ 27 ਸਾਲ ਸੀ ਵੱਲੋਂ ਬੈਂਕਾ ਤੇ ਆੜਤੀਆ ਤੋਂ ਲਏ ਤਕਰੀਬਨ 10 ਲੱਖ ਦੇ ਕਰਜ਼ੇ ਤੋਂ ਤੰਗ ਆ ਕੇ ਜਹਿਰੀਲੀ ਕੀਟਨਾਸ਼ਕ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ
ਜ਼ਿਕਰਯੋਗ ਹੈ ਕਿ ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਮ੍ਰਿਤਕ ਦਲਜੀਤ ਸਿੰਘ ਦੇ ਚਾਚੇ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਕਿਹਾ ਕਿ ਉਸਦਾ ਭਤੀਜਾ ਬਹੁਤ ਮਿਹਨਤੀ ਕਿਸਾਨ ਸੀ ਉਸਦੇ ਸਿਰ ਤੇ ਸੱਤ ਲੱਖ ਦਾ ਕਰਜ਼ਾ ਸੀ ਤੇ ਪ੍ਰੇਸ਼ਾਨੀ ਕਾਰਨ ਉਸ ਨੇ ਆਤਮ-ਹੱਤਿਆ ਕਰ ਲਈ ਹੈ
ਉਹਨਾਂ ਸਰਕਾਰ ਪਾਸੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮਦਦ ਕਰਨ ਦੀ ਅਪੀਲ ਕੀਤੀ ਹੈ ਅਤੇ ਮ੍ਰਿਤਕ ਕਿਸਾਨ ਦਲਜੀਤ ਸਿੰਘ ਬਾਰੇ ਜਾਣਕਾਰੀ ਦਿੰਦੇ ਡਿਉਟੀ ਤੇ ਪਹੁੰਚੇ ਹਵਲਦਾਰ ਗੁਰਮੇਲ ਸਿੰਗ ਨੇ ਕਿਹਾ ਕਿ ਦਲਜੀਤ ਸਿੰਘ ਦੇ ਸਿਰ 7 ਲੱਖ ਦਾ ਕਰਜ਼ਾ ਸੀ ਜਿਸ ਕਾਰਨ ਉਸਨੇ ਜਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ ਹੈ  ।

About Time TV

Check Also

1984 ਸਿੱਖ ਕਤਲੇਆਮ ਮਾਮਲੇ ਤੇ ਕਿਹਾ ਕੁਝ ਇੰਝ ਹਰਸਮਿਰਤ ਕੌਰ ਬਾਦਲ ਨੇ ..

1984 ਸਿੱਖ ਕਤਲੇਆਮ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ...