Breaking News
Home / Punjab / Majha / SGPC ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਰੈਫਰੰਡਮ 2020 ਤੋਂ ਝਾੜਿਆ ਪੱਲਾ

SGPC ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਰੈਫਰੰਡਮ 2020 ਤੋਂ ਝਾੜਿਆ ਪੱਲਾ

ਫਤਿਹਗੜ੍ਹ ਸਾਹਿਬ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਫਤਿਹਗੜ੍ਹ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨਾਲ਼ ਸੰਬਧਤ ਮੀਟਿੰਗ ਕਰਨ ਪਹੁੰਚੇ ਮੀਟਿੰਗ ਕਰਨ ਤੋਂ ਪਹਿਲਾਂ ਉਨ੍ਹਾਂ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਸ ਤੋਂ ਬਾਅਦ ਪ੍ਰਬੰਧਾ ਦਾ ਜਾਇਜਾ ਲਿਆ।
SGPC ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਰੈਫਰੰਡਮ 2020 ਤੋਂ ਝਾੜਿਆ ਪੱਲਾ
ਦੱਸ ਦੱਈਏ ਕਿ ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਪ੍ਰਧਾਨ ਲੋਂਗੋਵਾਲ ਨੇ ਕਿਹਾ ਕਿ ਪਟਿਆਲਾ ਵਿਖੇ ਸਿੱਖ ਨੌਜਵਾਨ ਨਾਲ ਕੀਤੀ ਗਈ ਕੁਟਮਾਰ ਵਾਲੀ ਘਟਨਾ ਨਿੰਦਣਯੋਗ ਹੈ ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਹੋਰ ਲੋਕਾਂ ਨੂੰ ਵੀ ਸਬਕ ਮਿਲ ਸਕੇ।
SGPC ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਰੈਫਰੰਡਮ 2020 ਤੋਂ ਝਾੜਿਆ ਪੱਲਾ
ਜ਼ਿਕਰਯੋਗ ਹੈ ਕਿ ਰੈਫਰੰਡਮ 2020 ਤੋਂ ਪੱਲਾ ਝਾੜਦਿਆਂ ਹੋਇਆ ਲੋਂਗੋਵਾਲ ਨੇ ਕਿਹਾ ਕਿ ਸਾਡਾ ਰੈਫਰੰਡਮ 2020 ਨਾਲ਼ ਕੋਈ ਲੈਣ-ਦੇਣ ਨਹੀਂ ਹੈ ਅਸੀਂ ਗੁਰਮਿਤ ਦਾ ਪ੍ਰਚਾਰ ਤੇ ਪ੍ਰਸਾਰ ਕਰਦੇ ਹਾਂ ਇੱਕ ਸੱਚਾ ਸਿੱਖ ਹਮੇਸ਼ਾ ਹੱਕ ਸੱਚ ਦੀ ਲੜਾਈ ਲੜਦਾ ਹੈ।

About Time TV

Check Also

ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ

ਪਟਿਆਲਾ (ਸਾਹਿਬ ਸਿੰਘ/ਅਮਰਜੀਤ ਸਿੰਘ )-ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ ਹੋ ਰਿਹਾ ਹੈ। ਇਹ ...