Breaking News
Home / Punjab / ਦੀਨਾਨਗਰ ‘ਚ ਸੁਤੰਤਰਤਾ ਦਿਵਸ ਦੇ ਚੱਲਦੇ ਪੁਲਿਸ ਵਲੋਂ ਚੈਕਿੰਗ ਅਭਿਆਨ ਸ਼ੁਰੂ ।

ਦੀਨਾਨਗਰ ‘ਚ ਸੁਤੰਤਰਤਾ ਦਿਵਸ ਦੇ ਚੱਲਦੇ ਪੁਲਿਸ ਵਲੋਂ ਚੈਕਿੰਗ ਅਭਿਆਨ ਸ਼ੁਰੂ ।

15 ਅਗਸਤ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵਲੋਂ ਥਾਂ ਥਾਂ ਤੇ ਨਾਕਾਬੰਦੀ ਕਰਕੇ ਆਉਣ ਜਾਣ ਵਾਲਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਜਿਸਦੇ ਚੱਲਦੇ ਅੱਜ ਦੀਨਾਨਗਰ ‘ਚ ਵੀ ਐਸ.ਐਚ.ਓ. ਕੁਲਵਿੰਦਰ ਸਿੰਘ ਦੀ ਅਗਵਾਈ ਚ ਭਾਰੀ ਫੋਰਸ ਸਮੇਤ ਦੀਨਾਨਗਰ ਦੇ ਬੱਸ ਸਟੈਂਡ ਤੇ ਰਾਹਗੀਰਾਂ ਨੂੰ ਚੈਕ ਕੀਤਾ ਗਿਆ ਅਤੇ ਬੱਸਾਂ ਚ ਸਫਰ ਕਰਨ ਵਾਲਿਆਂ ਦੇ ਬੈਗ ਅਤੇ ਗੱਡੀਆਂ ਦੇ ਕਾਗਜਾਤ ਵੀ ਚੈੱਕ ਕੀਤੇ ਗਏ।

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਸ.ਐਚ.ਓ. ਕੁਲਵਿੰਦਰ ਸਿੰਘ ਨੇ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਿਲਸ ਵਲੋਂ ਥਾਂ-ਥਾਂ ਤੇ ਨਾਕਾਬੰਦੀ ਕੀਤੀ ਗਈ ਹੈ ਜਿਸ ਦੇ ਚੱਲਦੇ ਅੱਜ ਦੀਨਾਨਗਰ ਚ ਆਉਣ ਜਾਣ ਵਾਲਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਬਹੁਤ ਜਲਦੀ ਭਾਰੀ ਫੋਰਸ ਸਮੇਤ ਫਲੈਗ ਮਾਰਚ ਵੀ ਕੱਢਿਆ ਜਾਵੇਗਾ।

About Time TV

Check Also

1984 ਸਿੱਖ ਕਤਲੇਆਮ ਮਾਮਲੇ ਤੇ ਕਿਹਾ ਕੁਝ ਇੰਝ ਹਰਸਮਿਰਤ ਕੌਰ ਬਾਦਲ ਨੇ ..

1984 ਸਿੱਖ ਕਤਲੇਆਮ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ...