Breaking News
Home / Punjab / ਪੰਜਾਬ ਸਰਕਾਰ ਖ਼ਿਲਾਫ਼ ਮਾਲੇਰਕੋਟਲਾ ਵਿਖੇ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਖ਼ਿਲਾਫ਼ ਮਾਲੇਰਕੋਟਲਾ ਵਿਖੇ ਰੋਸ ਪ੍ਰਦਰਸ਼ਨ

ਮਾਲੇਰਕੋਟਲਾ, 12 ਅਗਸਤ – ਅਮਰਗੜ੍ਹ ਹਲਕੇ ਦੇ ਕਈ ਪਿੰਡਾਂ ਨੂੰ ਮਾਲੇਰਕੋਟਲਾ ਖੰਨਾ ਰੋਡ ਨਾਲ ਜੋੜਦੀ ਖਸਤਾ ਹਾਲਤ ਰੁੜਕੀ ਮੰਨਵੀ ਲੰਿਕ ਸੜਕ ਨੂੰ ਲੈ ਕੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਥਾਨਕ ਲੋਕਾਂ ਨੂੰ ਨਾਲ ਲੈ ਕੇ ਕਾਂਗਰਸ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇਸ ਦੀ ਮੁਰੰਮਤ ਜਲਦ ਨਹੀਂ ਕਰਵਾਈ ਗਈ ਤਾਂ ਸਥਾਨਕ ਲੋਕਾਂ ਵੱਲੋਂ ਡੀ.ਸੀ ਦਫ਼ਤਰ ਅੱਗੇ ਧਰਨਾ ਲਾਇਆ ਜਾਵੇਗਾ।ਦੱਸ ਦੇਈਏ ਕਿ ਪਿਛਲੇ ਕਰੀਬ ਦਹਾਕੇ ਤੋ ਇਸ ਲੰਿਕ ਸੜਕ ਦੀ ਹਾਲਤ ਬਹੁਤ ਹੀ ਖਸ਼ਤਾ ਹੈ ਜਿਸ ਸਬੰਧੀ ਸਥਾਨਕ ਲੋਕੀ ਕਈ ਵਾਰ ਸਰਕਾਰੀ ਦਫ਼ਤਰਾਂ ਤੇ ਮੰਤਰੀਆਂ ਦੀਆਂ ਕੋਠੀਆਂ ਦੇ ਚੱਕਰ ਵੀ ਲਾ ਚੁੱਕੇ ਹਨ ਪਰ ਹਾਲੇ ਤੱਕ ਕਿਸੇ ਨੇ ਇਸ ਦੀ ਸਾਰ ਨਹੀਂ ਲਈ, ਜਿਸ ਤੋਂ ਤੰਗ ਆਏ ਲੋਕਾਂ ਨੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਵਿਚ ਇਕੱਠੇ ਹੋਕੇ ਕਾਂਗਰਸ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸੜਕ ਬਣਾਉਣ ਦੀ ਮੰਗ ਕੀਤੀ।

ਇਸ ਮੌਕੇ ਪ੍ਰੋ੍ਹ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਬਰਸਾਤ ਦੇ ਦਿਨਾਂ ਵਿਚ ਸੜਕ ਤੇ ਪਏ ਦੋ-ਦੋ ਫੁੱਟ ਡੂੰਘੇ ਟੋਇਆਂ ਵਿਚ ਮੀਂਹ ਦਾ ਪਾਣੀ ਤੇ ਚਿੱਕੜ ਭਰਨ ਕਾਰਨ ਸੜਕ ਟੋਭੇ ਦਾ ਰੂਪ ਧਾਰ ਲੈਂਦੀ ਹੈ ਜਿਸ ਕਾਰਨ ਰਾਹਗੀਰਾਂ ਨੂੰ ਬਹੁਤ ਮੁਸ਼ਕਿਲ ਆਉਂਦੀ ਹੈ ਤੇ ਇਸ ਸੜਕ ਸਬੰਧੀ ਸਥਾਨਿਕ ਲੋਕ ਕਈ ਵਾਰ ਸਰਕਾਰੀ ਅਧਿਕਾਰੀਆਂ ਅਤੇ ਮੰਤਰੀਆਂ ਦੇ ਦਰਵਾਜ਼ੇ ਵੀ ਖੜਕਾ ਚੁੱਕੇ ਹਨ ਪ੍ਰੰਤੂ ਅੱਜ ਤੱਕ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਨੂੰ ਕਰੜੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦ ਹੀ ਇਸ ਸੜਕ ਦਾ ਕੰਮ ਸ਼ੁਰੂ ਨਾਂ ਕਰਵਾਇਆ ਗਿਆ ਤਾਂ ਲੋਕ ਇਨਸਾਫ਼ ਪਾਰਟੀ ਇਲਾਕਾ ਵਾਸੀਆਂ ਨੂੰ ਨਾਲ ਲੈਕੇ ਡੀ੍ਹਸੀ ਦਫ਼ਤਰ ਸੰਗਰੂਰ ਅੱਗੇ ਅਣਮਿਥੇ ਸਮੇਂ ਲਈ ਧਰਨਾ ਦੇਵੇਗੀ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਹਰਦੇਵ ਸਿੰਘ ਗਿੱਲ ਵੱਲੋਂ ਖਸਤਾ ਹਾਲਤ ਸੜਕ ਦੇ ਮੁੱਦੇ ਤੇ ਹਰ ਸੰਘਰਸ਼ ਵਿਚ ਪ੍ਰੋ੍ਹ.ਗੱਜਣਮਾਜਰਾ ਦਾ ਸਾਥ ਦੇਣ ਦਾ ਐਲਾਨ ਕੀਤਾ।

About Time TV

Check Also

ਸੈਮਸੰਗ ਦਾ ਨਵਾਂ Galaxy A40 ਹੋਇਆ ਲਾਂਚ

ਸੈਮਸੰਗ ਦਾ ਨਵਾਂ Galaxy A40 ਹੋਇਆ ਲਾਂਚ

Samsung Galaxy A40 : ਸੈਮਸੰਗ ਨੇ ਆਪਣੇ A ਸੀਰੀਜ ਦੇ ਤਹਿਤ ਨਵੇਂ ਸਮਾਰਟਫੋਨ A40 ਨੂੰ ...

Leave a Reply

Your email address will not be published. Required fields are marked *