Breaking News
Home / Punjab / 15 ਅਗਸਤ ਨੂੰ ਲੈਕੇ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਵੱਲੋਂ ਤਿਆਰੀ ਜੋਰਾਂ ਤੇ ।

15 ਅਗਸਤ ਨੂੰ ਲੈਕੇ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਵੱਲੋਂ ਤਿਆਰੀ ਜੋਰਾਂ ਤੇ ।

15 ਅਗਸਤ ਨੂੰ ਅਜਾਦੀ ਦਿਵਸ ਪੂਰੇ ਭਾਰਤ ਵਿਚ ਮਨਾਇਆ ਜਾਵੇਗਾ, ਜਿਸ ਸੰਬੰਧੀ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪ੍ਰਸ਼ਾਸਨ ਵਲੋਂ ਤਿਆਰੀਆਂ ਜਿੱਥੇ ਜੋਰਾਂ ‘ਤੇ ਕੀਤੀਆਂ ਜਾ ਰਹੀਆਂ ਹਨ, ਉੱਥੇ ਸਰਹਿੰਦ ਰੇਲਵੇ ਪੁਲਿਸ ਚੌਕਸੀ ਵਰਤਣ ਵਿਚ ਸੁਸਤ ਦਿਖਾਈ ਦੇ ਰਹੀ ਹੈ। ਜਦੋਂ ਕਿ ਲੋਕਾਂ ਦੀ ਸੁਰੱਖਿਆ ਲਈ ਰੇਲਵੇ ਪੁਲਿਸ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ, ਪ੍ਰੰਤੂ ਜਦੋਂ ਅੱਜ ਪੱਤਰਕਾਰਾਂ ਵੱਲੋਂ ਸਰਹਿੰਦ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ ਤਾਂ ਗੇਟ ਨੰਬਰ ਇਕ ‘ਤੇ ਕੋਈ ਪੁਲਿਸ ਮੁਲਾਜ਼ਮ ਤਾਇਨਾਤ ਦਿਖਾਈ ਨਹੀਂ ਦਿੱਤਾ। ਇਸੇ ਤਰ੍ਹਾਂ ਟਿਕਟ ਘਰ ਦੇ ਨਾਲ ਨਾਲ ਪੁੱਛਗਿੱਛ ਕੇਂਦਰ ਨੇੜੇ ਵੀ ਕੋਈ ਪੁਿਲਸ ਮੁਲਾਜ਼ਮ ਤਾਇਨਾਤ ਨਹੀਂ ਸੀ, ਜਦ ਕਿ 15 ਅਗਸਤ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।

ਜਦੋਂ ਇਸ ਦੌਰਾਨ ਕੁਝ ਯਾਤਰੀਆਂ ਨਾਲ ਉਨ੍ਹਾਂ ਦੇ ਸਮਾਨ ਦੀ ਚੈਕਿੰਗ ਜਾਂ ਹੋਰ ਸੁਰੱਖਿਆ ਪ੍ਰਬੰਧਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਰੇਲਵੇ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧ ਨਾਮਾਤਰ ਦਿਖਾਈ ਦੇ ਰਹੇ ਹਨ। ਜਦ ਕਿ ਯਾਤਰੀਆ ਦੀ ਜਾਨ ਮਾਲ ਦੀ ਸੁਰੱਖਿਆ ਦੇ ਲਈ ਰੇਲਵੇ ਪੁਲਿਸ ਨੂੰ 24 ਘੰਟੇ ਮੁਸਤੈਦ ਰਹਿਣਾ ਚਾਹੀਦਾ ਹੈ।ਜਦੋਂ ਇਸ ਸਬੰਧੀ ਐੱਸ.ਐੱਸ. ਪ੍ਰਦੀਪ ਕੁਮਾਰ ਨਾਲ ਫੋਨ ‘ਤੇ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰੇ ਦੋ ਸਾਲ ਤੋਂ ਖਰਾਬ ਹਨ ਜਿਸ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਹੋਈ ਹੈ।

About Time TV

Check Also

1984 ਸਿੱਖ ਕਤਲੇਆਮ ਮਾਮਲੇ ਤੇ ਕਿਹਾ ਕੁਝ ਇੰਝ ਹਰਸਮਿਰਤ ਕੌਰ ਬਾਦਲ ਨੇ ..

1984 ਸਿੱਖ ਕਤਲੇਆਮ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਕੀਤੀ ...