Breaking News
Home / Punjab / Malwa / ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣ ਨੌਜਵਾਨ : ਵਿਜੇ ਇੰਦਰ ਸਿੰਗਲਾ 
ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣ ਨੌਜਵਾਨ : ਵਿਜੇ ਇੰਦਰ ਸਿੰਗਲਾ 

ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣ ਨੌਜਵਾਨ : ਵਿਜੇ ਇੰਦਰ ਸਿੰਗਲਾ 

15 ਅਗਸਤ, ਫ਼ਿਰੋਜਪੁਰ – ਅੰਗਰੇਜ਼ਾਂ ਦੇ ਮਚਾਏ ਗਦਰ ਤੋਂ ਭਾਰਤ ਨੂੰ ਮਿਲੀ ਆਜ਼ਾਦੀ ਦੇ ਅੱਜ 72ਵੇਂ ਦਿਹਾੜੇ ‘ਤੇ ਫ਼ਿਰੋਜ਼ਪੁਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਨਿਭਾਈ। ਇਸ ਤੋਂ ਪਹਿਲਾਂ ਉਹ ਕੌਮ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਤੇ ਸਾਥੀਆਂ ਸਣੇ ਪੰਜਾਬ ਮਾਤਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਹੂਸੈਨੀਵਾਲਾ ਕੌਮਾਂਤਰੀ ਸਰਹੱਦ ‘ਤੇ ਪਹੁੰਚੇ।
ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣ ਨੌਜਵਾਨ : ਵਿਜੇ ਇੰਦਰ ਸਿੰਗਲਾ 
ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਮੁੱਖ ਮਹਿਮਾਨ, ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਤੇ ਐਸ.ਐਸ.ਪੀ ਫ਼ਿਰੋਜ਼ਪੁਰ ਨੇ ਪ੍ਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰੀ ਰੱਖਦਿਆਂ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੱਤੀ।
ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣ ਨੌਜਵਾਨ : ਵਿਜੇ ਇੰਦਰ ਸਿੰਗਲਾ 
ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਦੇ ਸਟੇਡੀਅਮ ਵਿਚ ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਪੁਲਿਸ, ਬੀ.ਐਸ.ਐਫ, ਐਨ.ਸੀ.ਸੀ. ਦੀਆਂ ਟੁਕੜੀਆਂ ਦਾ ਨਿਰੀਖਣ ਕੀਤਾ, ਜਿਸ ਉਪਰੰਤ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਸਕੂਲੀ ਬੱਚਿਆਂ ਵੱਲੋਂ ਪੀ.ਟੀ. ਸ਼ੋਅ ਸਣੇ ਸਭਿਆਚਾਰ ਨੂੰ ਦਰਸਾਉਂਦੀਆਂ ਝਲਕਾਂ ਪੇਸ਼ ਕੀਤੀਆਂ।ਦੱਸ ਦੇਈਏ ਕਿ ਸ਼ਹੀਦਾਂ ਨੂੰੰ ਸ਼ਰਧਾਂਜਲੀਆਂ ਅਰਪਿਤ ਕਰਦਿਆਂ ਵਿਜੇ ਇੰਦਰ ਸਿੰਗਲਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇਸ਼ ਦੀ ਵਾਗਡੋਰ ਸੰਭਾਲਣੀ ਹੈ ਅਤੇ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਮੁਕਤ ਹੋ ਦੇਸ਼ ਦੀ ਆਨ, ਬਾਨ ਤੇ ਸ਼ਾਨ ਵਿਚ ਅਹਿਮ ਭੂਮਿਕਾ ਨਿਭਾਉਣ ਤਾਂ ਜੋ ਸ਼ਹੀਦਾਂ ਵੱਲੋਂ ਲਏ ਸੁਪਨੇ ਸਾਕਾਰ ਹੋ ਸਕਣ।

About Time TV

Check Also

ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕੁਝ ਇੰਝ ਹੋਏ ਬੰਬ ਧਮਾਕੇ ਦੇ ਬਾਰੇ ..

ਚੰਡੀਗੜ੍ਹ, 20 ਨਵੰਬਰ – ਆਪ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ...

Leave a Reply

Your email address will not be published. Required fields are marked *