Breaking News
Home / Punjab / Doaba / ਮੁਲਾਜ਼ਮਾ ਨੇ ਸੜੀ ਪੰਜਾਬ ਸਰਕਾਰ ਦੀ ਅਰਥੀ 
ਮੁਲਾਜ਼ਮਾ ਨੇ ਸੜੀ ਪੰਜਾਬ ਸਰਕਾਰ ਦੀ ਅਰਥੀ 

ਮੁਲਾਜ਼ਮਾ ਨੇ ਸੜੀ ਪੰਜਾਬ ਸਰਕਾਰ ਦੀ ਅਰਥੀ 

ਅੱਜ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਪੰਜਾਬ ਸਟੇਟ ਕਰਮਚਾਰੀ ਦਲ ਫਤਿਹਗੜ੍ਹ ਸਾਹਿਬ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਪੰਜਾਬ ਸਰਕਾਰ ਦੀ ਅਰਥੀ ਸਾੜਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਜ਼ਿਲਾ ਪ੍ਰਧਾਨ ਸੁੱਚਾ ਸਿੰਘ ਰੈਲੋ ਅਤੇ ਹਰਵਿੰਦਰ ਸਿੰਘ ਜਨਰਲ ਸਕੱਤਰ ਪੀ.ਡਬਲਯੂ.ਡੀ. ਯੂਨੀਅਨ ਨੇ ਕਿਹਾ ਕਿ ਕਾਂਗਰਸ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਹਨ, ਪੰ੍ਰਤੂ ਉਨ੍ਹਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਜਿਸਦਾ ਖਮਿਆਜਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿਚ ਭੁਗਤਣਾ ਪਵੇਗਾ।
 ਉਨ੍ਹਾਂ ਮੰਗ ਕੀਤੀ ਕਿ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ ਡੀ.ਏ. ਦੀਆਂ ਰਹਿੰਦੀਆਂ ਕਿਸ਼ਤਾ ਜਾਰੀ ਕੀਤੀਆਂ ਜਾਣ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਦਿੱਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਨੂੰ ਲਾਗੂ ਕੀਤਾ ਜਾਵੇ, ਖਾਲੀ ਪਈਆਂ ਅਸਾਮੀਆਂ ‘ਤੇ ਰੈਗੂਲਰ ਭਰਤੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।
ਮੁਲਾਜ਼ਮਾ ਨੇ ਸੜੀ ਪੰਜਾਬ ਸਰਕਾਰ ਦੀ ਅਰਥੀ 
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਵਾਰ-ਵਾਰ ਮੰਗ ਪੱਤਰ ਦਿੱਤੇ ਜਾ ਚੱੁਕੇ ਹਨ ਅਤੇ ਜੇਕਰ ਹੁਣ ਵੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

About Time TV

Check Also

ਆਪ ਨੇ ਅਸਤੀਫਿਆਂ ਦੇ ਡਰੋਂ ਬਦਲੀ ਰਣਨੀਤੀ

 ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਵੀ ਡਰ ਸਤਾਉਣ ਲੱਗਾ ...