Breaking News
Home / Breaking News / ਧਿਆਨ ਚੰਦ ਦਾ ਜਨਮ ਦਿਨ ‘ਕੌਮੀ ਖੇਡ ਦਿਵਸ ‘ਵਜੋਂ ਕਿਉਂ ਮਨਾਇਆ ਜਾਂਦਾ ਹੈ ….

ਧਿਆਨ ਚੰਦ ਦਾ ਜਨਮ ਦਿਨ ‘ਕੌਮੀ ਖੇਡ ਦਿਵਸ ‘ਵਜੋਂ ਕਿਉਂ ਮਨਾਇਆ ਜਾਂਦਾ ਹੈ ….

ਅੱਜ ਦੇ ਦਿਨ ਭਾਵ 29 ਅਗਸਤ 1905 ਨੂੰ ਹਾਕੀ ਦੇ ਜਾਦੂਗਰ ਕਹੇ ਜਾਣ ਵਾਲੇ ਧਿਆਨਚੰਦ ਦਾ ਜਨਮ ਹੋਇਆ ਸੀ। ਹਾਕੀ ਦੇ ਮਹਾਨ ਜਾਦੂਗਰ ਮਰਹੂਮ ਖਿਡਾਰੀ ਧਿਆਨ ਚੰਦ ਦਾ ਜਨਮਦਿਨ 29 ਅਗਸਤ ਨੂੰ 'ਰਾਸ਼ਟਰੀ ਖੇਡ ਦਿਵਸ' ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਖੇਡ ਜਗਤ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਕੌਮੀ ਅਰਜੁਨ ਅਤੇ ਦਰੋਣਾਚਾਰੀਆ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਜਾਂਦਾ ਹੈ।ਧਿਆਨ ਚੰਦ ਦਾ ਜਨਮ 29 ਅਗਸਤ 1905 ਨੂੰ ਪ੍ਰਆਰਾ (ਇਲਾਹਾਬਾਦ) ਦੇ ਇੱਕ ਸਾਧਾਰਨ ਰਾਜਪੂਤ ਪਰਿਵਾਰ ਵਿੱਚ ਹੋਇਆ ਸੀ। ਉਹ ਆਮ ਮੁੰਡਿਆਂ ਵਾਂਗ ਪੜ੍ਹਾਈ ਤੋਂ ਬਾਅਦ 1926 ਵਿੱਚ ਦਿੱਲੀ ਵਿਖੇ ਬ੍ਰਾਹਮਣ ਰੈਜੀਮੈਂਟ ਵਿੱਚ ਭਰਤੀ ਹੋ ਗਿਆ ਸੀ। ਉਦੋਂ ਉਸ ਦੀ ਹਾਕੀ ਪ੍ਰਤੀ ਕੋਈ ਦਿਲਚਸਪੀ ਨਹੀਂ ਸੀ ਪਰ ਰੈਜੀਮੈਂਟ ਦੇ ਇੱਕ ਸੂਬੇਦਾਰ ਮੇਜਰ ਤਿਵਾੜੀ ਨੇ ਉਸ ਅੰਦਰ ਖਿਡਾਰੀ ਵਾਲੀ ਇੱਕ ਚਿਣਗ ਦੇਖੀ ਤੇ ਉਸ ਨੂੰ ਖੇਡਣ ਲਈ ਪ੍ਰੇਰਿਆ, ਜਿਸਦੀ ਬਦੌਲਤ ਧਿਆਨ ਚੰਦ ਦਾ ਨਾਮ ਇਤਿਹਾਸ ਦੇ ਪੰਨਿਆਂ ਉੱਤੇ ਸੁਨਹਿਰੀ ਅੱਖਰਾਂ ਵਿੱਚ ਲਿਿਖਆ ਗਿਆ।ਲਗਾਤਾਰ ਤਿੰਨ ਓਲੰਪਿਕ (1928 ਐਸਟਰਡਮ , 1932 ਲਾਸ ਐਂਜਲਿਸ ਅਤੇ 1936 ਬਰਲਿਨ ) ਵਿੱਚ ਭਾਰਤ ਨੂੰ ਹਾਕੀ ਦਾ ਸੋਨਾ ਮੈਡਲ ਦਵਾਉਣ ਵਾਲੇ ਧਿਆਨਚੰਦ ਦੀਆਂ ਉਪਲੱਬਧੀਆਂ ਦਾ ਸਫਰ ਭਾਰਤੀ ਖੇਡ ਇਤਿਹਾਸ ਸਲਾਮ ਕਰਦਾ ਹੈ।

ਉਨ੍ਹਾਂ ਦੀ ਹਿੰਮਤ ਹੌਸਲੇ ਦਾ ਹਰ ਕੋਈ ਕਾਇਲ ਰਿਹਾ ।1926 ਵਿੱਚ ਧਿਆਨ ਚੰਦ ਫ਼ੌਜ ਦੀ ਹਾਕੀ ਟੀਮ ਦਾ ਮੈਂਬਰ ਬਣਿਆ ਅਤੇ ਟੀਮ ਨਾਲ ਪਹਿਲੀ ਵਾਰ ਨਿਊਜ਼ੀਲੈਂਡ ਦੇ ਵਿਦੇਸ਼ੀ ਦੌਰੇ 'ਤੇ ਗਿਆ। ਇਸ ਟੀਮ ਨੇ ਸਾਰੇ ਮੈਚ ਜਿੱਤੇ। 1928 ਦੀਆਂ ਹਾਲੈਂਡ ਓਲੰਪਿਕ ਖੇਡਾਂ ਵਿੱਚ ਭਾਰਤ ਨੇ ਆਸਟਰੀਆ ਨੂੰ 6-0, ਬੈਲਜੀਅਮ ਨੂੰ 9-0, ਡੈਨਮਾਰਕ ਨੂੰ 5-0 ਅਤੇ ਸਵਿੱਟਜ਼ਰਲੈਂਡ ਨੂੰ 6-0 ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਫਾਈਨਲ ਮੁਕਾਬਲਾ ਮੇਜ਼ਬਾਨ ਹਾਲੈਂਡ ਨਾਲ ਹੋਇਆ ਅਤੇ ਭਾਰਤ ਨੇ ਪਹਿਲਾ ਗੋਲਡ ਮੈਡਲ ਪ੍ਰਾਪਤ ਕੀਤਾ। ਆਪਣੀ ਚਮਤਕਾਰੀ ਅਤੇ ਕਲਾਤਮਕ ਖੇਡ ਸਦਕਾ ਭਾਰਤ ਹਾਕੀ ਦਾ ਬਾਦਸ਼ਾਹ ਬਣਿਆ।1932 ਦੀਆਂ ਓਲੰਪਿਕ ਖੇਡਾਂ ਲਾਸ ਏਂਜਲਸ ਵਿੱਚ ਹੋਈਆਂ ਸੀ। ਸ਼ੁਰੂਆਤ ਵਿੱਚ ਭਾਰਤ ਨੇ ਜਪਾਨ

About Time TV

Check Also

ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ

ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ ...

Leave a Reply

Your email address will not be published. Required fields are marked *