Breaking News
Home / Punjab / Malwa / ਬ੍ਰਿਿਟਸ਼ ਡਿਪਟੀ ਹਾਈ ਕਮਿਸ਼ਨਰ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
Exif_JPEG_420

ਬ੍ਰਿਿਟਸ਼ ਡਿਪਟੀ ਹਾਈ ਕਮਿਸ਼ਨਰ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਪਟਿਆਲਾ 9 ਸਤੰਬਰ (ਅਮਰਜੀਤ ਸਿੰਘ) : ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਬ੍ਰਿਿਟਸ਼ ਡਿਪਟੀ ਹਾਈ ਕਮਿਸ਼ਨਰ ਐਡਰਿਉ ਐਰੋ ਅੱਜ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ‘ਤੇ ਪੰਜਾਬੀਆਂ ਵੱਲੋਂ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤਾ ਗਿਆ। ਜਾਣਕਾਰੀ ਦਿੰਦਿਆਂ ਗੁਰਦੁਆਰਾ ਦੁਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਨੇ ਆਏ ਹੋਏ ਮਹਿਮਾਨਾ ਨੂੰ ਇਸ ਗੁਰੂ ਘਰ ਦੇ ਇਤਿਹਾਸ  ਬਾਰੇ ਚਾਨਣਾ ਪਾਇਆ।ਇਸ ਮੌਕੇ ‘ਤੇ ਗੁਰਜੀਤ ਸਿੰਘ ਕੋਹਲੀ ਨੇ ਬ੍ਰਿਿਟਸ਼ ਡਿਪਟੀ ਹਾਈ ਕਮਿਸ਼ਨਰ ਐਡਰਿਉ ਐਰੋ ਨੂੰ ਵਿਰਾਸਤੀ ਸ਼ਹਿਰ ਪਟਿਆਲਾ ਬਾਰੇ ਵੀ ਵਿਸ਼ੇਸ਼ ਤੌਰ ‘ਤੇ ਜਾਣੂ ਕਰਵਾਇਆ।ਇਸ ਮੌਕੇ ‘ਤੇ ਮੈਨੇਜਰ ਕਰਨੈਲ ਸਿੰਘ, ਸ਼ੈਲੀ ਕੋਹਲੀ, ਅਮਰਜੀਤ ਸਿੰਘ ਸਾਬਕਾ ਕੌਂਸਲਰ, ਪਰਮਜੀਤ ਸਿੰਘ ਲਾਲੀ ਫਾਸਟਵੇਅ, ਸੁਨੀਤਾ ਧੀਰ ਪੰਜਾਬੀ ਫਿਲਮ ਅਦਾਕਾਰ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਗੁਰਦੀਪ ਸਿੰਘ ਐਡੀਸ਼ਨਲ ਮੈਨੇਜਰ, ਗੁਰਦੀਪ ਸਿੰਘ, ਮਨਜੀਤ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *