Breaking News
Home / News / ਖੇਤੀ ਸੰਦਾ ਲਈ ਕੇਂਦਰ ਨੇ ਪੰਜਾਬ ਨੂੰ ਦਿੱਤੇ 390 ਕਰੌੜ : ਬਦਨੌਰ

ਖੇਤੀ ਸੰਦਾ ਲਈ ਕੇਂਦਰ ਨੇ ਪੰਜਾਬ ਨੂੰ ਦਿੱਤੇ 390 ਕਰੌੜ : ਬਦਨੌਰ

14 ਸਤੰਬਰ (ਅਮਰਜੀਤ ਸਿੰਘ) ਪੰਜਾਬ ਦੇ ਰਾਜਪਾਲ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਿਗਆਨ ਕੇਂਦਰ, ਰੌਣੀ ਫਾਰਮ ਵਿਖੇ ‘ਆਓ ਧਰਤੀ ਮਾਂ ਬਚਾਈਏ ਪਰਾਲੀ ਨੂੰ ਅੱਗ ਨਾ ਲਾਈਏ’ ਦੇ ਉਦੇਸ਼ ਨਾਲ ਲਗਾਏ ਗਏ ਕਿਸਾਨ ਮੇਲੇ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ । ਪ੍ਰਦਰਸ਼ਨੀਆਂ ਦਾ ਦੌਰਾ ਕਰਨ ਤੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬਦਨੌਰ ਨੇ ਦੱਸਿਆ ਕਿ ਪਰਾਲੀ ਦੇ ਨਿਪਟਾਰੇ ਲਈ ਕੇਂਦਰ ਤੇ ਸੂਬਾ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ।ਰਾਜਪਾਲ ਨੇ ਕਿਸਾਨਾਂ ਨੂੰ ਕਿਸਾਨ ਉਤਪਾਦਨ ਸੰਗਠਨ ਬਨਾਉਣ ‘ਤੇ ਵੀ ਜ਼ੋਰ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਸੰਭਾਲਣ ਵਾਲੇ ਖੇਤੀ ਸੰਦ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਨੇ ਪੰਜਾਬ ਨੂੰ 390 ਕਰੋੜ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਹੈ ।ਜਿਸ ਰਾਹੀਂ ਕਿਸਾਨਾਂ ਨੂੰ ਖ਼ੁਦ ਲਈ 50 ਫੀਸਦੀ ਤੇ ਸਹਿਕਾਰੀ ਸਭਾਵਾਂ ਤੇ ਐਫ਼.ਪੀ.ਓਜ (ਫਾਰਮਰਜ ਪ੍ਰਡਿਊਸਰ ਆਰਗੇਨਾਈਜੇਸ਼ਨ) ਨੂੰ 80 ਫੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ।ਉਨ੍ਹਾਂ ਨੇ ਧਰਤੀ ਦੀ ਘੱਟ ਰਹੀ ਉਪਜਾਊ ਸ਼ਕਤੀ ਤੇ ਡੂੰਘੇ ਹੋ ਰਹੇ ਪਾਣੀ ਦਾ ਜਿਕਰ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ‘ਤੇ ਪੰਜ ਮਿੰਟ ਲੱਗਦੇ ਹਨ ਪਰੰਤੂ ਇਸਦਾ ਨੁਕਸਾਨ ਨਾ ਪੂਰਾ ਹੋਣ ਵਾਲਾ ਹੁੰਦਾ ਹੈ, ਇਸ ਲਈ ਵਾਤਾਵਰਣ ਦੇ ਬਚਾਅ ਲਈ ਕਿਸਾਨ ਦੂਜਿਆਂ ਨੂੰ ਹੁੰਦੇ ਨੁਕਸਾਨ ਦਾ ਧਿਆਨ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਾਉਣ।

 

About Time TV

Check Also

ਡਿਪਟੀ ਸਪੀਕਰ ਦਾ ਪੀ ਏ ਦੱਸ ਕੇ ਠੱਗੀਆਂ ਮਾਰਨ ਵਾਲਾ ਚੜਿਆਂ ਪੁਲਿਸ ਹੱਥੇ।

ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਵਿਚ ਬੇਰੁਜਗਾਰੀ ਨੂੰ ਖਤਮ ਕਰਨ ਲਈ ਥਾਂ-ਥਾਂ ਰੋਜ਼ਗਾਰ ...

Leave a Reply

Your email address will not be published. Required fields are marked *