Breaking News
Home / Punjab / ਸੁੱਤੇ ਪਏ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ

ਸੁੱਤੇ ਪਏ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ

14 ਸਤੰਬਰ, (ਧਰਮਚੰਦ) ਮੁਕੇਰੀਆਂ ਦੇ ਬਲਾਕ ਹਾਜੀਪੁਰ ਦੇ ਪਿੰਡ ਕੁੱਲੀਆਂ ਲੁਬਾਣਾ ਵਿਖੇ ਸੁੱਤੇ ਪਏ ਪਰਵਾਸੀ ਪਰਿਵਾਰ ਦੇ ਮੁੱਖੀ ਸਤੀਸ਼ ਕੁਮਾਰ ਉਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋ ਤੇਜ ਹਥਿਆਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਮਾਮਲੇ ਸਬੰਧੀ ਮ੍ਰਿਤਕ ਦੀ ਪਤਨੀ ਤੇ ਬੇਟੀ ਨੇ ਦੱਸਿਆ ਕਿ ਉਹਨਾਂ ਦਾ ਪਰਿਵਾਰ ਬੀਤੇ ਸਾਲ ਤੋਂ ਪਿੰਡ ਦੀ ਸਰਾਂਅ ਵਿੱਚ ਰਹਿ ਰਿਹਾ ਹੈ ।ਮ੍ਰਿਤਕ ਨਜਦੀਕੀ ਪਿੰਡ ਵਿੱਚ ਮੀਟ ਦਾ ਕੰਮ ਕਰਦਾ ਸੀ ਤੇ ਬਾਕੀ ਪਰਿਵਾਰ ਪਿੰਡ ਵਿੱਚ ਮਜਦੂਰੀ ਕਰਕੇ ਗੁਜਾਰਾ ਚਲਾ ਰਿਹਾ ਸੀ ਉਹਨਾਂ ਦੱਸਿਆ ਕਿ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਨੇ ਬਾਹਰ ਸੁਤੇ ਸਤੀਸ਼ ਕੁਮਾਰ ‘ਤੇ ਤੇਜ਼ ਹਥਿਆਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਫਰਾਰ ਹੋ ਗਏ। ਪੀੜਤ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਦੋਸ਼ੀਆਂ ਦੀ ਜਲਦ ਭਾਲ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ।ਸੁਚਨਾ ਮਿਲਣ ਤੇ ਮੌਕੇ ਤੇ ਪੁੱਜੀ ਹਾਜੀਪੁਰ ਪੁਲਿਸ ਨੇ ਜਾਂਚ ਆਰੰਭ ਦਿੱਤੀ ਹੈ ਤੇ ਪਰਿਵਾਰ ਦੇ ਬਿਆਨਾਂ ‘ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਦਿੱਤੀ।

About Time TV

Check Also

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਇਨ ਫਲੂ

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਇਨ ਫਲੂ

ਭਾਰਤੀਏ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਇਨ ਫਲੂ ਹੋ ਗਿਆ ਹੈ। ਅਮਿਤ ...