Breaking News
Home / Entertainment / Bollywood / ਦੇਖੋ ਜੈਕਲੀਨ ਫਰਨਾਂਡਿਜ ਕਿਉਂ ਬਣੀ ਚਰਚਾ ‘ਚ ..

ਦੇਖੋ ਜੈਕਲੀਨ ਫਰਨਾਂਡਿਜ ਕਿਉਂ ਬਣੀ ਚਰਚਾ ‘ਚ ..

ਬਾਲੀਵੱੁਡ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਸ ਨੂੰ ਲੈ ਕੇ ਚਰਚਾ ਵਿੱਚ ਬਣੀ ਰਹਿੰਦੀ ਹੈ। ਦਰਅਸਲ, ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਇੰਟਰਨੈੱਟ ਉੱਤੇ ਵਾਇਰਲ ਹੋਣ ਲੱਗਦੀਆਂ ਹਨ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਜੈਕਲੀਨ ਨੇ ਆਪਣਾ ਇੱਕ ਵੀਡੀਓ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ।ਜਿਸ ਵਿੱਚ ਉਹ ਵਰਕਆਊਟ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਵਿੱਚ ਜੈਕਲੀਨ ਦਾ ਮਸਤੀ ਭਰਿਆ ਅੰਦਾਜ਼ ਤੁਹਾਨੂੰ ਹੈਰਾਨ ਕਰ ਦੇਵੇਗਾ।ਜੈਕਲੀਨ ਫਰਨਾਂਡਿਜ਼ ਦੇ ਇਸ ਵੀਡੀਓ ਨੂੰ ਦਰਸ਼ਕ ਬੇਹੱਦ ਪਸੰਦ ਕਰ ਰਹੇ ਹਨ। ਚਾਰ ਘੰਟੇ ਪਹਿਲਾਂ ਇੰਸਟਾਗ੍ਰਾਮ ਉੱਤੇ ਜਾਰੀ ਕੀਤੇ ਗਏ ਇਸ ਵੀਡੀਓ ਨੂੰ ਹੁਣ ਤੱਕ 5 ਲੱਖ ਤੋਂ ਜ਼ਿਆਦਾ ਵਾਰ ਵੇਖਿਆ ਜਾ ਚੁੱਕਿਆ ਹੈ। ਜੈਕਲੀਨ ਆਪਣੀਆਂ ਕਾਤੀਲਾਨਾ ਅਦਾਵਾਂ ਨਾਲ ਅਕਸਰ ਆਪਣੇ ਫੈਨਜ਼ ਦੇ ਦਿਲਾਂ ਦੀ ਧੜਕਨ ਵਧਾਉਂਦੀ ਰਹਿੰਦੀ ਹੈ। ਹਾਲਾਂਕਿ ਅਦਾਕਾਰਾ ਕੁੱਝ ਦਿਨ ਪਹਿਲਾਂ ਆਪਣੇ ਸਾੜ੍ਹੀ ਵਾਲੇ ਲੁਕ ਨੂੰ ਲੈ ਕੇ ਚਰਚਾ ਵਿੱਚ ਸੀ।ਉੱਥੇ ਹੀ ਜੈਕਲੀਨ ਫਰਨਾਂਡਿਜ਼ ਦੀਆਂ ਫਿਲ‍ਮਾਂ ਦੀ ਗੱਲ ਕਰੀਏ ਤਾਂ ਉੱਥੇ ਹੀ ਆਖਰੀ ਵਾਰ ਸਲਮਾਨ ਖਾਨ ਦੀ ਮਲ‍ਟੀਸ‍ਟਾਰਰ ਫਿਲਮ ‘ਰੇਸ 3’ ‘ਚ ਧਮਾਕਾ ਕਰਦੇ ਹੋਏ ਨਜ਼ਰ ਆਈ ਸੀ। ਇਸ ਫਿਲਮ ਵਿੱਚ ਜੈਕਲੀਨ ਨੇ ਕਈ ਸਟੰਟ ਦਿਖਾਏ ਸਨ, ਜਿਸ ਵਿੱਚ ਉਨ੍ਹਾਂ ਦੀਆਂ ਇਹਨਾਂ ਅਦਾਵਾਂ ਨੂੰ ਬੇਹੱਦ ਪਸੰਦ ਕੀਤਾ ਗਿਆ ਸੀ।ਰੇਮੋ ਡਿਸੂਜਾ ਦੇ ਨਿਰਦੇਸ਼ਨ ਵਿੱਚ ਬਣੀ ‘ਰੇਸ 3’ ਨੇ ਬਾਕਸ ਆਫਿਸ ਤੋਂ 280 ਕਰੋੜ ਰੁਪਏ ਤੋਂ ਜ਼ਿਆਦਾ ਦਾ ਕਲੈਕਸ਼ਨ ਕਰ ਚੁੱਕੀ ਹੈ। ਉੱਥੇ ਹੀ ਜੈਕਲੀਨ ਫਰਨਾਂਡਿਜ਼ ਜਲਦ ਹੀ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਨਾਲ ਫਿਲਮ ‘ਡਰਾਇਵ’ ਵਿੱਚ ਨਜ਼ਰ ਆਏਗੀ। ਅਦਾਕਾਰਾ ਜੈਕਲੀਨ ਨੇ ਹੁਣ ਤੱਕ ਬਹੁਤ ਸਾਰੀਆਂ ਫਿਲਮਾਂ ਕੀਤੀਆਂ ਹਨ ਜਿਹਨਾਂ ‘ਚ ਉਹਨਾਂ ਦੀ ਅਦਾਕਾਰੀ ਨੂੰ ਬਹੁਤ ਪਸੰਦ ਕੀਤਾ ਗਿਆ ਹੈ।ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਬਾਲੀਵੁਡ ਅਤੇ ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਨਾਲ ਹੀ ਉਹ ਆਪਣੇ ਫੈਨਜ਼ ਨੂੰ ਸਮੇਂ – ਸਮੇਂ ‘ਤੇ ਆਪਣੇ ਪ੍ਰੋਜੈਕਟਸ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਸਿਤਾਰੇ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਸੁਰਖੀਆਂ ‘ਚ ਆ ਜਾਂਦੇ ਹਨ।

About Time TV

Check Also

ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਖ਼ੇਡਣਗੇ ਯੁਵਰਾਜ

19 ਦਸੰਬਰ, (ਚੜ੍ਹਦੀਕਲਾ ਵੈਬ ਡੈਸਕ) : ਭਾਰਤ ਦੇ ਮਹਾਂਨ ਬੱਲੇਬਾਜ਼ ਤੇ ਇੰਡੀਅਨ ਪ੍ਰੀਮੀਅਰ ਲੀਗ ਦੇ ...