Breaking News
Home / national / ਸੁਰੱਖਿਆ ਦੇ ਪੁਖ਼ਤਾ ਇੰਤਜਾਮ, ਬਗੈਰ ਕਿਸੇ ਡਰ ਭੈਅ ਤੋਂ ਵੋਟਾਂ ਪਾਉਣ ਵੋਟਰ-ਐਸ.ਐਸ.ਪੀ.

ਸੁਰੱਖਿਆ ਦੇ ਪੁਖ਼ਤਾ ਇੰਤਜਾਮ, ਬਗੈਰ ਕਿਸੇ ਡਰ ਭੈਅ ਤੋਂ ਵੋਟਾਂ ਪਾਉਣ ਵੋਟਰ-ਐਸ.ਐਸ.ਪੀ.

18 ਸਤੰਬਰ (ਅਮਰਜੀਤ ਸਿੰਘ) – ਪਟਿਆਲਾ ਜ਼ਿਲ੍ਹੇ ਦੀਆਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 19 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ,ਸਾਰੇ ਪੋਲੰਿਗ ਸਟੇਸ਼ਨਾਂ ‘ਤੇ ਅਜ਼ਾਦਾਨਾ ਢੰਗ ਨਾਲ ਚੋਣਾਂ ਕਰਵਾਉਣ ਲਈ ਪੁਲਿਸ ਵੱਲੋਂ 3400 ਦੇ ਕਰੀਬ ਨਫ਼ਰੀ ਦੀ ਤਾਇਨਾਤੀ ਕੀਤੀ ਗਈ ਹੈ । ਇਸ ਤੋਂ ਬਿਨ੍ਹਾਂ ਸਾਰੇ ਐਸ.ਪੀਜ ਤੇ ਡੀ.ਐਸ.ਪੀਜ ਰਿਟਰਨਿੰਗ ਅਧਿਕਾਰੀਆਂ ਨਾਲ ਤਾਲਮੇਲ ਕਰਦੇ ਹੋਏ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਯਕੀਨੀ ਬਨਾਉਣਗੇ।ਉਨ੍ਹਾਂ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਿਰਪੱਖ ਰਹਿ ਕੇ ਡਿਊਟੀ ਨਿਭਾਉਣ। ਉਨ੍ਹਾਂ ਸਮੂਹ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਦੇ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ।

About Time TV

Check Also

ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ੍ਹ : ਹਰਪਾਲ ਚੀਮਾ

ਚੰਡੀਗੜ੍ਹ, 16 ਅਕਤੂਬਰ (ਜਤਿੰਦਰ ਸਿੰਘ) : ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਪਟਿਆਲਾ ਅਧਿਆਪਕ ...

Leave a Reply

Your email address will not be published. Required fields are marked *