Breaking News
Home / Breaking News / 19 ਤੋਂ 22 ਸਤੰਬਰ ਤੱਕ ਸ਼ਰਾਬ ਦੇ ਠੇਕੇ ਰਹਿਣਗੇ ਬੰਦ ..

19 ਤੋਂ 22 ਸਤੰਬਰ ਤੱਕ ਸ਼ਰਾਬ ਦੇ ਠੇਕੇ ਰਹਿਣਗੇ ਬੰਦ ..

18 ਸਤੰਬਰ 2018 – ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੇਟ -ਕਮ- ਜਿਲ੍ਹਾ ਚੋਣ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡਾਂ ਦੀ ਹਦੂਦ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ 19 ਅਤੇ 22 ਸਤੰਬਰ 2018 ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਕਤ ਦਰਸਾਈਆਂ ਮਿਤੀਆਂ ਨੂੰ ਸ਼ਰਾਬ ਦਾ ਠੇਕਾ ਅਤੇ ਅਹਾਤਾ ਖੁੱਲਾ ਨਹੀ ਹੋਵੇਗਾ ਅਤੇ ਸ਼ਰਾਬ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਮੈਰਿਜ ਪੈਲਿਸਾਂ ਵਿੱਚ ਵੀ ਵਰਤਾਈ ਨਹੀਂ ਜਾਵੇਗੀ ਅਤੇ ਨਾ ਹੀ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ਼ ਕਰੇਗਾ। ਸੀਨੀਅਰ ਕਪਤਾਨ ਪੁਲਿਸ ਅਤੇ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਐਸ.ਏ.ਐਸ ਨਗਰ ਇਸ ਹੁਕਮ ਦੀ ਪਾਲਣਾ ਕੀਤੀ ਜਾਣੀ ਯਕੀਨੀ ਬਣਾਉਣਗੇ।

About Time TV

Check Also

ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ

ਪਟਿਆਲਾ (ਸਾਹਿਬ ਸਿੰਘ/ਅਮਰਜੀਤ ਸਿੰਘ )-ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ ਹੋ ਰਿਹਾ ਹੈ। ਇਹ ...