Breaking News
Home / International / ਕਰਤਾਰਪੁਰ ਲਾਂਘੇ ਦਾ ਮੁੱਦਾ ਭਾਰਤ-ਪਾਕਿ ਵਿਦੇਸ਼ ਮੰਤਰੀ ਨਿਉਯਾਰਕ ’ਚ ਵਿਚਾਰਨਗੇ
ਕਰਤਾਰਪੁਰ ਲਾਂਘੇ ਦਾ ਮੁੱਦਾ ਭਾਰਤ-ਪਾਕਿ ਵਿਦੇਸ਼ ਮੰਤਰੀ ਨਿਉਯਾਰਕ ’ਚ ਵਿਚਾਰਨਗੇ

ਕਰਤਾਰਪੁਰ ਲਾਂਘੇ ਦਾ ਮੁੱਦਾ ਭਾਰਤ-ਪਾਕਿ ਵਿਦੇਸ਼ ਮੰਤਰੀ ਨਿਉਯਾਰਕ ’ਚ ਵਿਚਾਰਨਗੇ

 

ਨਵੀਂ ਦਿੱਲੀ, 20 ਸਤੰਬਰ ਭਾਰਤੀ ਵਿਦੇਸ਼ ਮੰਤਰਾਲਾ ਪਾਕਿਸਤਾਨ ਕੋਲ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਗੱਲਬਾਤ ਕਰਨ ਲਈ ਤਿਆਰ ਹੋ ਗਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਹੈ ਕਿ 25 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਯੂਨਾਈਟਿਡ ਨੇਸ਼ਨਜ਼ ਦੀ 73ਵੀਂ ਜਨਰਲ ਅਸੈਂਬਲੀ ਵਿੱਚ ਭਾਰਤੀ ਵਿਦੇਸ਼ ਮੰਤਰੀ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਮੁਲਾਕਾਤ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸੁਸ਼ਮਾ ਸਵਰਾਜ, ਸ਼ਾਹ ਮਹਿਮੂਦ ਕੁਰੈਸ਼ੀ ਕੋਲ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮੁੱਦਾ ਚੁੱਕਣਗੇ।

ਮੁਵੀ ਮੈਕਰ ਅਨੁਰਾਗ ਕਸ਼ਯਪ ਨੇ ਸਿੱਖ ਭਾਈਚਾਰੇ ਤੋਂ ਮੰਗੀ ਮੁਆਫ਼ੀ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਲਈ ਭਾਰਤ ਵੱਲੋਂ ਕਈ ਵਾਰ ਅਧਿਕਾਰਤ ਤੌਰ ‘ਤੇ ਗੱਲਬਾਤ ਕਰਨ ਦੀ ਪਹਿਲਕਦਮੀ ਕੀਤੀ ਜਾ ਚੁੱਕੀ ਹੈ, ਪਰ ਪਾਕਿਸਤਾਨ ਨੇ ਕੋਈ ਦਿਲਚਸਪੀ ਨਹੀਂ ਦਿਖਾਈ। ਬੁਲਾਰੇ ਨੇ ਦੱਸਿਆ ਕਿ 1999 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਆਪਣੀ ਪਾਕਿਸਤਾਨ ਫੇਰੀ ਦੌਰਾਨ ਪਹਿਲੀ ਵਾਰ ਇਸ ਲਾਂਘੇ ਦਾ ਮੁੱਦਾ ਚੁੱਕਿਆ ਸੀ। ਫਿਰ ਪਹਿਲੀ ਸਤੰਬਰ 2004 ਨੂੰ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਰਤਾਰਪੁਰ ਸਾਹਿਬ ਗਲਿਆਰੇ ਦਾ ਮੁੱਦਾ ਚੁੱਕਿਆ ਸੀ ਬਲਾਰੇ ਨੇ ਦੱਸਿਆ ਕਿ ਸਾਲ 2005 ਵਿੱਚ ਪਾਕਿਸਤਾਨ ਨੇ ਵੀਜ਼ਾ ਨਾਲ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਦੀ ਇਜਾਜ਼ਤ ਤਾਂ ਦੇ ਦਿੱਤੀ ਸੀ, ਪਰ ਵੀਜ਼ਾ ਰਹਿਤ ਪ੍ਰਣਾਲੀ ਨੂੰ ਹਾਲੇ ਤਕ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਸਾਲ 2008 ਵਿੱਚ ਵਿਦੇਸ਼ ਮੰਤਰੀ ਨੇ ਵੀ ਇਸ ਮੁੱਦੇ ਨੂੰ ਚੁੱਕਿਆ ਸੀ, ਪਰ ਇਸ ‘ਤੇ ਪਾਕਿਸਤਾਨ ਸਰਕਾਰ ਵੱਲੋਂ ਕੋਈ ਵੀ ਅਧਿਕਾਰਤ ਜਵਾਬ ਨਹੀਂ ਦਿੱਤਾ ਗਿਆ ਹੈ।

ਕਰਤਾਰਪੁਰ ਲਾਂਘੇ ਦਾ ਮੁੱਦਾ ਭਾਰਤ-ਪਾਕਿ ਵਿਦੇਸ਼ ਮੰਤਰੀ ਨਿਉਯਾਰਕ ’ਚ ਵਿਚਾਰਨਗੇ

ਜ਼ਿਕਰਯੋਗ ਹੈ ਕਿ ਬੀਤੇ ਅਗਸਤ ਮਹੀਨੇ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦੀ ਮੰਗ ਲਗਾਤਾਰ ਉੱਠ ਰਹੀ ਹੈ।ਇ ਮੁੱਦੇ ‘ਤੇ ਸਿਆਸਤ ਦੇ ਨਾਲ-ਨਾਲ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੱਦ ਚੁੱਕਣ ਦਾ ਝੰਡਾਬਰਦਾਰ ਬਣਨ ਦੀ ਦੌੜ ਵੀ ਲੱਗੀ ਹੋਈ ਸੀ। ਕੇਂਦਰ ਸਰਕਾਰ ਨੂੰ ਚੁਫੇਰਿਓਂ ਦਬਾਅ ਪੈਣ ਤੋਂ ਬਾਅਦ ਵਿਦੇਸ਼ ਮੰਤਰਾਲਾ ਇਸ ਮਸਲੇ ਨੂੰ ਗੱਲਬਾਤ ਕਰਨ ਲਈ ਤਿਆਰ ਹੋ ਗਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਮੁਤਾਬਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਜਿਸ ਵਿਚ 2015 ਤੋਂ ਬੰਦ ਪਿਅ ਗੱਲਬਾਤ ਦਾ ਸਿਲਸਿਲਾ ਮੁੜ ਸ਼ੁਰੂ ਕਰਨ ਦਾ ਸੱਦਾ ਦਿੱਤਾ ਗਿਆ ਹੈ 

About Time TV

Check Also

ਕਰਤਾਰਪੁਰ ਸਾਹਿਬ ਲਾਂਘਾ ਜ਼ਰੂਰ ਖੁੱਲੇ ਪਰ ਬਾਦਲ ਨੂੰ ਪਾਕਿ ਤੋਂ ਖ਼ਤਰਿਆਂ ਦਾ ਅਹਿਸਾਸ ਨਹੀਂ: ਕੈਪਟਨ

ਚੰਡੀਗੜ੍ਹ, 13 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ...