ਖ਼ਬਰ ਜਲਾਲਾਬਾਦ ਤੋਂ ਹੈ ਜਿੱਥੇ ਵਾਲਮੀਕੀ ਭਾਈਚਾਰੇ ਵੱਲੋਂ ਕੂੜੇ ਦੀਆਂ ਟਰਾਲੀਆਂ ਭਰ ਕੇ ਥਾਣਾ ਸਿਟੀ ਦਾ ਘਿਰਾਓ ਕੀਤਾ ਗਿਆ ਤੇ ਥਾਣੇ ਬਾਹਰ ਧਰਨਾ ਲਾਇਆ ਗਿਆ ਹੈ ।ਦੱਸ ਦੇਈਏ ਕਿ ਉਨ੍ਹਾਂ ਵੱਲੋਂ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਕੱੁਝ ਸਮਾਂ ਪਹਿਲਾਂ ਜਲਾਲਾਬਾਦ ਵਾਸੀ ਦੀਪਕ ਕੁਮਾਰ ਨਾਮੀ ਲੜਕੇ ਦਾ ਕਤਲ ਹੋਇਆ ਸੀ ਤੇ ਜਲਾਲਾਬਾਦ ਪੁਲਿਸ ਉਕਤ ਦੋਸ਼ੀਆਂ ਨੂੰ ਫੜਨ ਵਿਚ ਅਸਫ਼ਲ ਰਹੀ ਸੀ ।
ਹੁਣ ਜਦ ਵਾਲਮੀਕੀ ਭਾਈਚਾਰੇ ਵੱਲੋਂ ਕੂੜੇ ਦੀਆਂ ਟਰਾਲੀਆਂ ਭਰ ਕੇ ਥਾਣਾ ਸਿਟੀ ਦਾ ਘਿਰਾਓ ਕੀਤਾ ਗਿਆ ਤੇ ਬਾਹਰ ਧਰਨਾ ਲਾਇਆ ਗਿਆ ਤਾਂ ਪੁਲਿਸ ਵਲੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਦੋਸ਼ੀਆਂ ਨੂੰ ਫੜਨ ਦਾ ਵਿਸ਼ਵਾਸ ਦਵਾਇਆ ਗਿਆ ਹੈ ਜਿਸ ਦੇ ਚੱਲਦਿਆਂ ਲੋਕਾਂ ਵੱਲੋਂ ਇਹ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ ।
