ਤਨਖਾਹਾਂ ਘਟਾਉਣ ਤੋਂ ਖਫ਼ਾ ਹਜ਼ਾਰਾਂ ਅਧਿਆਪਕਾਂ ਨੇ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਗੁਰੂਦੁਆਰਾ ਦੁਖਨਿਵਾਰਨ ਸਾਹਿਬ ਦੇ ਸਾਹਮਣੇ ਪੱਕਾ ਮੋਰਚਾ ਲਾ ਕੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਸੰਸਦ ਮੈਂਬਰ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਅਧਿਆਪਕਾ ਨਾਲ ਮੁਲਾਕਾਤ ਕੀਤੀ ਤੇ ਵਿਧਾਨ ਸਭਾ 'ਚ ਇਸ ਮਸਲੇ ਨੂੰ ਚੁੱਕ ਕੇ ਹੱਲ ਕਰਨ ਦਾ ਭਰੋਸਾ ਦਿੱਤਾ ।
ਜ਼ਿਕਰਯੋਗ ਹੈ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਚੌਂਕ ਵਿੱਚ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਸਰਕਾਰ ਨੂੰ ਸਾਫ਼ ਕਹਿ ਦਿੱਤਾ ਕਿ ਉਹ ਕਿਸੇ ਵੀ ਕੀਮਤ 'ਤੇ ਆਪਣੇ ਹੱਕਾਂ 'ਤੇ ਡਾਕਾ ਨਹੀਂ ਮਾਰਨ ਦੇਣਗੇ
ਇਸ ਤੋਂ ਇਲਾਵਾ ਅਧਿਆਪਕਾਂ ਨੇ ਦੱਸਿਆ ਕਿ ਸੂਬੇ ਵਿੱਚ ਸੱਤਾਧਾਰੀ ਕਾਂਗਰਸ ਪਾਰਟੀ ਤੇ ਵਿਰੋਧੀ ਧਿਰ ਅਕਾਲੀ ਦਲ ਦੀਆਂ ਲੋਕ ਮੁੱਦਿਆਂ ਤੋਂ ਧਿਆਨ ਹਟਾਉਣ ਵਾਲੀਆਂ ਰੈਲੀਆਂ ਦੀ ਅਖੌਤੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਹਜ਼ਾਰਾਂ ਅਧਿਆਪਕਾਂ ਨੇ,
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿਚ ਸੂਬਾਈ ਪ੍ਰਦਰਸ਼ਨ ਕਰ ਕੇ ਕੱਚੇ, ਠੇਕਾ ਆਧਾਰਿਤ ਤੇ ਰੈਗੂਲਰ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਪੂਰੀਆਂ ਹੋਣ ਤੱਕ ਤੇ ਸਰਕਾਰ ਦੀਆਂ ਸਿੱਖਿਆ ਦੇ ਨਿੱਜੀਕਰਨ ਪੱਖੀ ਨੀਤੀਆਂ ਨੂੰ ਮੋੜਾ ਦੇਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ ।
