Breaking News
Home / Breaking News / ਲੁਧਿਆਣਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਖੜ੍ਹੇ ਟਰੱਕ ‘ਚ ਵੱਜੀ ਬੱਸ, 3 ਦੀ ਮੌਤ, ਕਈ ਜ਼ਖਮੀ

ਲੁਧਿਆਣਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਖੜ੍ਹੇ ਟਰੱਕ ‘ਚ ਵੱਜੀ ਬੱਸ, 3 ਦੀ ਮੌਤ, ਕਈ ਜ਼ਖਮੀ

ਜਲੰਧਰ-ਲੁਧਿਆਣਾ ਕੌਮੀ ਸ਼ਾਹਰਾਹ ‘ਤੇ ਬੱਸ ਤੇ ਟਰੱਕ ਦਰਮਿਆਨ ਟੱਕਰ ਹੋ ਜਾਣ ਕਾਰਨ ਤਿੰਨ ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਦੁਰਘਟਨਾ ਤੋਂ ਬਾਅਦ ਬੱਸ ਚਾਲਕ ਫਰਾਰ ਹੋ ਗਿਆ ਹੈ। ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਮੌਕੇ ‘ਤੇ ਹੀ ਬੱਸ ‘ਚ ਬੈਠੇ ਪਤੀ-ਪਤਨੀ ਸਮੇਤ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 6 ਯਾਤਰੀ ਗੰਭੀਰ ਰੂਪ ‘ਚ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਤੁਰੰਤ ਫਿਲੌਰ ਦੇ ਸਿਵਲ ਹਸਪਤਾਲ ‘ਚ ਭਰਤੀ ਕਰਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਮ੍ਰਿਤਕ ਜੋੜੇ ਦਾ 16-17 ਸਾਲਾਂ ਦਾ ਬੱਚਾ ਵੀ ਗੰਭੀਰ ਰੂਪ ‘ਚ ਜ਼ਖਮੀਂ ਹੋ ਗਿਆ। ਜਾਣਕਾਰੀ ਮੁਤਾਬਕ ਗਗਨਦੀਪ ਟ੍ਰਾਂਸਪੋਰਟ ਕੰਪਨੀ ਦੀ ਬੱਸ ਜਲੰਧਰ ਤੋਂ ਲੁਧਿਆਣਾ ਜਾ ਰਹੀ ਸੀ ਅਤੇ ਫ਼ਿਲੌਰ ਕੋਲ ਹਾਈਵੇਅ ‘ਤੇ ਖੜ੍ਹੇ ਟਰੱਕ ਨਾਲ ਟਕਰਾਅ ਗਈ। ਇਸ ਟੱਕਰ ਵਿੱਚ ਇੱਕ ਜੋੜਾ ਮਾਰਿਆ ਗਿਆ, ਜਦਕਿ ਉਨ੍ਹਾਂ ਦਾ ਬੱਚਾ ਸੁਰੱਖਿਅਤ ਹੈ। ਹਾਦਸੇ ਵਿੱਚ ਲੁਧਿਆਣਾ ਦੀ ਰਹਿਣ ਵਾਲੀ ਔਰਤ ਦੀ ਮੌਤ ਵੀ ਹੋਈ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

About Time TV

Check Also

ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ

ਪਟਿਆਲਾ (ਸਾਹਿਬ ਸਿੰਘ/ਅਮਰਜੀਤ ਸਿੰਘ )-ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ ਹੋ ਰਿਹਾ ਹੈ। ਇਹ ...