Breaking News
Home / News / ਬਾਦਲਾਂ ਨੂੰ ਬਚਾਉਂਣਾ ਚਾਹੁੰਦੇ ਨੇ ਕੈਪਟਨ : ਖਹਿਰਾ

ਬਾਦਲਾਂ ਨੂੰ ਬਚਾਉਂਣਾ ਚਾਹੁੰਦੇ ਨੇ ਕੈਪਟਨ : ਖਹਿਰਾ

ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਬਹਿਬਲ ਕਲਾਂ ਗੋਲੀ ਕਾਂਡ ਤੇ ਕੋਟਕਪੂਰਾ ਲਾਠੀਚਾਰਜ ਮਾਮਲਾ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਰਾਦਾ ਸਾਫ਼ ਨਹੀਂ ਹੈ ਉਹ ਖ਼ੁਦ ਬਾਦਲਾਂ ਨੂੰ ਬਚਾਉਣ ਚਾਹੁੰਦੇ ਹਨ।ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਪ੍ਰਕਾਸ਼ ਸਿੰਘ ਬਾਦਲ ਇਹ ਕਹਿ ਰਹੇ ਹਨ ਕਿ ਉਨ੍ਹਾਂ ਬਹਿਬਲ ਕਲਾਂ ‘ਚ ਗੋਲੀ ਚਲਾਉਣ ਦੇ ਆਦੇਸ਼ ਨਹੀਂ ਦਿੱਤੇ ਸਨ ਪਰ ਉਨ੍ਹਾਂ ਡੇਢ ਸਾਲ ਆਪਣੇ ਰਾਜ ਦੌਰਾਨ ਗੋਲੀ ਚਲਾਉਣ ਵਾਲੇ ਪੁਲਿਸ ਅਧਿਕਾਰੀਆਂ ‘ਤੇ ਕੋਈ ਕਾਰਵਾਈ ਵੀ ਨਹੀਂ ਕੀਤੀ ।ਜ਼ਿਕਰਯੋਗ ਹੈ ਕਿ ਫੂਲਕਾ ਦੇ ਅਸਤੀਫ਼ੇ ਬਾਰੇ ਖਹਿਰਾ ਨੇ ਕਿਹਾ ਕਿ ਐੱਚ.ਐਸ. ਫੂਲਕਾ ਨੇ ਅਸਤੀਫ਼ਾ ਕੁੱਝ ਸੋਚ- ਸਮਝ ਕੇ ਹੀ ਦਿੱਤਾ ਹੋਣਾ ਅਤੇ ਪੰਜਾਬ ਵਿੱਚ ਚੰਗੀ ਸੋਚ ਵਾਲੀਆਂ ਧਿਰਾਂ ਨੂੰ ਪੰਜਾਬ ਵਿਚ ਤੀਜਾ ਫ਼ਰੰਟ ਬਣਾ ਲੈਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਦੀ ਮੰਗ ਹੈ।

About Time TV

Check Also

ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ

ਪਟਿਆਲਾ (ਸਾਹਿਬ ਸਿੰਘ/ਅਮਰਜੀਤ ਸਿੰਘ )-ਖਹਿਰਾ ਧੜੇ ਦਾ ਇਨਸਾਫ ਮਾਰਚ ਅੱਜ ਸਮਾਪਤ ਹੋ ਰਿਹਾ ਹੈ। ਇਹ ...