ਪਟਿਆਲਾ, (ਅਮਰਜੀਤ ਸਿੰਘ) ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅੱਜ ਪਟਿਆਲਾ ਸਥਿੱਤ ਪੰਜਾਬੀ ਯੂਨੀਵਰਸਿਟੀ ਵਿਖੇ ਪਹੁੰਚੇ ਜਿੱਥੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦਾ ਵਿਿਦਆਰਥੀਆਂ ਵੱਲੋਂ ਜਮ੍ਹਕੇ ਵਿਰੋਧ ਕੀਤਾ ਗਿਆ । ਦੱਸ ਦੇਈਏ ਕਿ ਸੁਖਪਾਲ ਖਹਿਰਾ ਡੀ.ਐਸ.ਓ ਗਰੁੱਪ ਨਾਲ ਜਦ ਗੱਲਬਾਤ ਕਰਕੇ ਵਾਪਿਸ ਜਾ ਰਹੇ ਸਨ ਤਾਂ ਉਸ ਸਮੇਂ ਉਨ੍ਹਾਂ ਦੀ ਗੱਡੀ ਰੋਕ ਕੇ ਦੂਜੀ ਧਿਰ ਵੱਲੋਂ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਵਿਰੁੱਧ ਮੁਰਦਾਬਾਦ ਦੇ ਨਾਅਰੇ ਲਾਏ ਗਏ ।
