Breaking News
Home / national / ਝੋਨੇ ਦੀ ਪਰਾਲੀ ਨੂੰ ਅੱਗ ਲਾਉਂਣ ਨਾਲ ਹੁੰਦੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਾਰੇ ਵਿਭਾਗ ਆਪਣਾ ਰੋਲ ਅਦਾ ਕਰਨ : ਡੀ.ਸੀ. ਪਟਿਆਲਾ

ਝੋਨੇ ਦੀ ਪਰਾਲੀ ਨੂੰ ਅੱਗ ਲਾਉਂਣ ਨਾਲ ਹੁੰਦੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਾਰੇ ਵਿਭਾਗ ਆਪਣਾ ਰੋਲ ਅਦਾ ਕਰਨ : ਡੀ.ਸੀ. ਪਟਿਆਲਾ

ਪਟਿਆਲਾ, (ਅਮਰਜੀਤ ਸਿੰਘ):ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕਤਾ ਪੈਦਾ ਕਰਨ ਵਾਲੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਗਈ ਕਾਰਗੁਜ਼ਾਰੀ ਨੂੰ ਜਾਨਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਕੀਤੀ। ਜਿਸ ਵਿੱਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜ਼ਿਲ੍ਹਾ ਮਾਲ ਅਫ਼ਸਰ, ਖੇਤੀਬਾੜੀ ਵਿਭਾਗ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦਾ ਜੇ ਕੋਈ ਕੇਸ ਸਾਹਮਣੇ ਆਉਂਦਾ ਹੈ ਤਾਂ ਇਸ ਉਪਰ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਨਾਲ ਹੁੰਦੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਾਰੇ ਵਿਭਾਗ ਆਪਣਾ ਰੋਲ ਪੂਰੀ ਤਨਦੇਹੀ ਨਾਲ ਅਦਾ ਕਰਨ।ਡਿਪਟੀ ਕਮਿਸ਼ਨਰ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਉਹ ਆਪਣੇ ਜੇ.ਈ ਅਤੇ ਲਾਈਨਮੈਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਉਨ੍ਹਾਂ ਨੂੰ ਹਦਾਇਤਾਂ ਦੇਣ ਅਤੇ ਇਸ ਕੰਮ ਲਈ ਜੇ.ਈ. ਅਤੇ ਲਾਈਨਮੈਨਾਂ ਨੂੰ ਪਿੰਡ ਨਿਰਧਾਰਤ ਕਰਕੇ ਦਿੱਤੇ ਜਾਣ ਅਤੇ ਇਸ ਸੰਬੰਧੀ ਪੂਰੀ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੀ ਜਾਵੇ।ਸ਼੍ਰੀ ਕੁਮਾਰ ਅਮਿਤ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕਰਨ ਅਤੇ ਪਿੰਡਾਂ ਵਿੱਚ ਜਾਗਰੂਕਤਾ ਵੈਨ ਰਵਾਨਾ ਕੀਤੀ ਜਾਵੇ।ਇਸ ਮੌਕੇ ਪੰਜਾਬ ਪ੍ਰਦੂਸ਼ਣ ਬੋਰਡ ਦੇ ਐਕਸੀਅਨ ਐਸ.ਐਸ. ਮਠਾੜੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਪਿੰਡਾਂ ਵਿੱਚ ਜਾਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਜਾਂਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਪਿੰਡਾਂ ਵਿੱਚ ਦੌਰੇ ਕੀਤੇ ਜਾ ਰਹੇ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਅਤੇ ਪੈਫਲੈਟ ਵੀ ਵੰਡੇ ਜਾ ਰਹੇ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸ਼ੌਕਤ ਅਹਿਮਦ ਪਰੈ, ਪੰਜਾਬ ਪ੍ਰਦੂਸ਼ਣ ਬੋਰਡ ਦੇ ਐਕਸੀਅਨ ਸ਼੍ਰੀ ਐਸ.ਐਸ. ਮਠਾੜੂ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਹਰਸ਼ਰਨ ਜੀਤ ਸਿੰਘ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਅਰਵਿੰਦਰ ਸਿੰਘ, ਡੀ.ਡੀ.ਪੀ.ਓ. ਸ਼੍ਰੀ ਸੁਰਿੰਦਰ ਸਿੰਘ ਢਿੱਲੋਂ, ਬਿਜਲੀ ਬੋਰਡ ਦੇ ਏ.ਪੀ. ਸਿੰਘ ਸਮੇਤ ਵੱਖ-ਵੱਖ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

About Time TV

Check Also

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਇਨ ਫਲੂ

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਇਨ ਫਲੂ

ਭਾਰਤੀਏ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਇਨ ਫਲੂ ਹੋ ਗਿਆ ਹੈ। ਅਮਿਤ ...