Breaking News
Home / Breaking News / ਸੜਕ ਹਾਦਸੇ ਦੇ ਦੌਰਾਨ ਇੱਕ ਨੌਜਵਾਨ ਦੀ ਮੌਤ

ਸੜਕ ਹਾਦਸੇ ਦੇ ਦੌਰਾਨ ਇੱਕ ਨੌਜਵਾਨ ਦੀ ਮੌਤ

ਭੀਖੀ, 6 ਨਵੰਬਰ – ਆਏ ਦਿਨ ਕੋਈ ਨਾ ਕੋਈ ਘਟਨਾ ਸਾਮਹਣੇ ਆ ਜਾਂਦੀ ਹੈ । ਬੀਤੀ ਰਾਤ ਜ਼ਿਲ੍ਹਾ ਮਾਨਸਾ ਦੇ ਪਿੰਡ ਮੱਤੀ ਕੋਲ ਵਾਪਰੇ ਸੜਕ ਹਾਦਸੇ ‘ਚ ਇਕ ਦੀ ਮੌਤ ਹੋ ਜਾਣ ਅਤੇ ਇਕ ਨੌਜਵਾਨ ਦੇ ਗੰਭੀਰ ਜ਼ਖਮੀ ਹੋਣ ਦਾ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ, ਨਿਰਮਲ ਸਿੰਘ ਅਤੇ ਗੁਰਸੇਵਕ ਸਿੰਘ ਦੋਵੇਂ ਵਾਸੀ ਪਿੰਡ ਮੱਤੀ ਮੋਟਰਸਾਈਕਲ ‘ਤੇ ਆਪਣੇ ਪਿੰਡ ਜਾ ਰਹੇ ਸਨ। ਕਿਸੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਕਾਰਨ ਦੋਵੇਂ ਨੌਜਵਾਨਾਂ ਦੀਆਂ ਸੱਜੀਆਂ ਲੱਤਾਂ ਕੱਟੀਆਂ ਗਈਆਂ ਜਿਸ ‘ਚ ਨਿਰਮਲ ਸਿੰਘ(28) ਦੀ ਪਟਿਆਲੇ ਹਸਪਤਾਲ ਲਿਜਾਂਦਿਆਂ ਰਸਤੇ ‘ਚ ਮੌਤ ਹੋ ਗਈ ਅਤੇ ਗੁਰਸੇਵਕ ਸਿੰਘ (20) ਦੀ ਵੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

About Time TV

Check Also

ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਕਟੌਤੀ …

ਨਵੀਂ ਦਿੱਲੀ, 18 ਨਵੰਬਰ – ਬੀਤੇ ਦਿਨ ਤੋਂ ਤੇਲ ਦੀਆਂ ਕੀਮਤਾਂ ‘ਚ ਕਟੌਤੀ ਨਜ਼ਰ ਆ ...

Leave a Reply

Your email address will not be published. Required fields are marked *