Breaking News
Home / News / ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਦਿੱਤੀ ਦੀਵਾਲੀ ਤੇ ਬੰਦੀਛੋੜ ਦਿਵਸ ਦੀ ਵਧਾਈ

ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਦਿੱਤੀ ਦੀਵਾਲੀ ਤੇ ਬੰਦੀਛੋੜ ਦਿਵਸ ਦੀ ਵਧਾਈ

ਪਟਿਆਲਾ, 7 ਨਵੰਬਰ (ਸੁਖਵਿੰਦਰ ਸ਼ੇਰਗਿੱਲ) : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼-ਵਿਦੇਸ਼ ਵਿੱਚ ਰਹਿਣ ਵਾਲੇ ਪੰਜਾਬੀ ਭਾਈਚਾਰੇ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ ।ਆਪਣੇ ਵਧਾਈ ਸੁਨੇਹਾ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਇਸ ਗੱਲ ਦਾ ਗਵਾਹ ਹੈ ਕਿ ਜ਼ਿੰਦਗੀ ਵਿੱਚ ਵਿਅਕਤੀ ਨੂੰ ਭਾਵੇਂ ਕਿੰਨੀਆਂ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇ ਪਰ ਅੰਤ ਵਿੱਚ ਸੱਚ ਦੀ ਝੂਠ ਉੱਤੇ ਜਿੱਤ ਹੋਕੇ ਹੀ ਰਹਿੰਦੀ ਹੈ ।ਉਨ੍ਹਾਂ ਨੇ ਲੋਕਾਂ ਵੱਲੋਂ ਆਪਣੇ ਜੀਵਨ ਵਿੱਚ ਨੈਤਿਕ ਮੁੱਲਾਂ ਨੂੰ ਧਾਰਨ ਕਰ ਦੁਨੀਆ ਭਰ ਵਿੱਚ ਸਾਂਪ੍ਰਦਾਇਕ ਸਦਭਾਵਨਾ, ਸ਼ਾਂਤੀ ਤੇ ਮਿਲ-ਜੁਲਕੇ ਰਹਿਣ ਦੇ ਸੁਨੇਹੇ ਦਾ ਪ੍ਰਚਾਰ ਕਰਨ ਦੀ ਅਪੀਲ ਕੀਤੀ ।ਉਨ੍ਹਾਂ ਨੇ ਕਿਹਾ ਕਿ ਬੰਦੀ ਛੋੜ ਦਿਵਸ ਦਾ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ ਕਿਉਂਕਿ ਇਸ ਦਿਨ ਛੇਵੇਂ ਗੁਰੂ ਹਰਗੋਬਿੰਦ ਸਾਹਿਬ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲੇ੍ਹ ਤੋਂ ਜਹਾਂਗੀਰ ਦੀ ਕੈਦ ਚੋਂ ਰਿਹਾ ਕਰਾਕੇ ਬਾਹਰ ਲਿਆਏ ਸਨ ।ਉਨ੍ਹਾਂ ਨੇ ਕਿਹਾ ਕਿ ਦੀਵਾਲੀ ਦਾ ਪਾਵਨ ਤਿਉਹਾਰ ਪ੍ਰੇਮ, ਸ਼ਾਂਤੀ, ਭਾਈਚਾਰੇ, ਸਾਂਪ੍ਰਦਾਇਕ ਸਦਭਾਵਨਾ, ਏਕਤਾ ਅਤੇ ਧਾਰਮਿਕ ਨਿਰਪੱਖਤਾ ਦੀ ਮਜਬੂਤੀ ਵਿੱਚ ਸਹਾਇਕ ਹੋਵੇਗਾ। ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਹੈ ।

About Time TV

Check Also

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਇਨ ਫਲੂ

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਇਨ ਫਲੂ

ਭਾਰਤੀਏ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਇਨ ਫਲੂ ਹੋ ਗਿਆ ਹੈ। ਅਮਿਤ ...