Breaking News
Home / Breaking News / ਦੀਵਾਲੀ ਦੀ ਰਾਤ ਚੱਲੀਆਂ ਗੋਲੀਆਂ, ਇੱਕ ਦੀ ਮੌਤ

ਦੀਵਾਲੀ ਦੀ ਰਾਤ ਚੱਲੀਆਂ ਗੋਲੀਆਂ, ਇੱਕ ਦੀ ਮੌਤ

ਮੀਡੀਆ ਰਿਪੋਰਟਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਗਨਰ ਕਸਬੇ ਵਿੱਚ ਕੱਲ੍ਹ ਦੀਵਾਲੀ ਦੀ ਰਾਤ ਦੋ ਗੁੱਟਾਂ ਵਿਚਕਾਰ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਜਖ਼ਮੀ ਹੋ ਗਏ । ਪੁਲਿਸ ਨੇ ਦੱਸਿਆ ਕਿ ਇਹ ਘਟਨਾ ਰੰਜਿਸ਼ ਦੇ ਚਲਦੇ ਹੋਈ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।ਹਮਲਾਵਰਾਂ ਦੀ ਤਲਾਸ਼ ਜਾਰੀ ਹੈ ।ਜਖ਼ਮੀ ਸੁਖਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਨਿਵਾਸੀ ਮੁਗਰਾਲਾ ਦੀ ਮੌਤ ਹੋ ਗਈ ਹੈ ਜਦ ਕਿ ਦੀਨਾਨਗਰ ਨਿਵਾਸੀ ਰਾਹੁਲ ਪੁੱਤਰ ਗੁਰਦਰਸ਼ਨ ਲਾਲ ਤੇ ਸੂਰਜ ਕੁਮਾਰ ਪੁੱਤਰ ਰਾਜ ਕੁਮਾਰ ਦੋਵੇਂ ਜਖ਼ਮੀ ਹੋ ਗਏ ਹਨ । ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ ਉੱਤੇ ਪਹੁੰਚਕੇ ਮ੍ਰਿਤਕ ਦੇਹ ਨੂੰ ਕਬਜ਼ਾ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਆਰੋਪੀ ਗੋਲੀ ਚਲਾਕੇ ਮੌਕੇ ਤੋਂ ਫਰਾਰ ਹੋ ਗਏ ।

About Time TV

Check Also

ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ

ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ Post Views: 54