Breaking News
Home / India / ਹਾਕੀ ਵਿਸ਼ਵ ਕੱਪ : ਭਾਰਤੀ ਟੀਮ ‘ਚ ਕਪਤਾਨ ਮਨਪ੍ਰੀਤ ਸਮੇਤ 9 ਖਿਡਾਰੀ ਪੰਜਾਬੀ

ਹਾਕੀ ਵਿਸ਼ਵ ਕੱਪ : ਭਾਰਤੀ ਟੀਮ ‘ਚ ਕਪਤਾਨ ਮਨਪ੍ਰੀਤ ਸਮੇਤ 9 ਖਿਡਾਰੀ ਪੰਜਾਬੀ

ਇਸ ਮਹੀਨੇ ਖੇਡੇ ਜਾਣ ਵਾਲੇ ਹਾਕੀ ਵਿਸ਼ਵ ਕੱਪ ਲਈ ਅੱਜ ਘੋਸ਼ਿਤ ਕੀਤੀ ਗਈ ਭਾਰਤੀ ਹਾਕੀ ਟੀਮ ਦੇ ਕਪਤਾਨ ਸਮੇਤ ਪੰਜਾਬ ਦੇ ਨੌਂ ਖਿਡਾਰੀਆਂ ਨੂੰ ਚੁਣਿਆ ਗਿਆ ਹੈ । 18 ਮੈਂਬਰੀ ਟੀਮ ਦਾ ਕਪਤਾਨ ਮਨਪ੍ਰੀਤ ਸਿੰਘ ਨੂੰ ਚੁਣਿਆ ਗਿਆ ਹੈ । ਚੌਦਹਵਾਂ ਵਿਸ਼ਵ ਕੱਪ 28 ਨਵੰਬਰ ਤੋਂ 16 ਦਿਸੰਬਰ 2018 ਤੱਕ ਭੁਵਨੇਸ਼ਵਰ (ਉੜੀਸਾ) ਵਿੱਚ ਖੇਡਿਆ ਜਾ ਰਿਹਾ ਹੈ ਜਿਸ ਵਿੱਚ 16 ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਭਾਰਤੀ ਟੀਮ ਪੂਲ ‘ਸੀ’ ਵਿੱਚ ਹੈ ।ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਇਹ ਸੂਬੇ ਲਈ ਮਾਣ ਦੀ ਗੱਲ ਹੈ ਕਿ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ ਨੌਂ ਖਿਡਾਰੀ ਪੰਜਾਬ ਦੇ ਹਨ । ਟੀਮ ਵਿੱਚ ਸ਼ਾਮਿਲ ਕਪਤਾਨ ਮਨਪ੍ਰੀਤ ਸਿੰਘ ਦੇ ਇਲਾਵਾ ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਹਰਮਨਪ੍ਰੀਤ ਸਿੰਘ ਅਤੇ ਕ੍ਰਿਸ਼ਨ ਬਹਾਦੁਰ ਪਾਠਕ ਪੰਜਾਬ ਦੇ ਖਿਡਾਰੀ ਹਨ । ਉਨ੍ਹਾਂ ਨੇ ਸਮੁੱਚੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਆਸ ਜਤਾਈ ਕਿ ਟੀਮ ਚੰਗਾ ਪ੍ਰਦਰਸ਼ਨ ਕਰ ਦੇਸ਼ ਦਾ ਨਾਂਅ ਰੋਸ਼ਨ ਕਰੇਗੀ ।

About Time TV

Check Also

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਇਨ ਫਲੂ

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਹੋਇਆ ਸਵਾਇਨ ਫਲੂ

ਭਾਰਤੀਏ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਇਨ ਫਲੂ ਹੋ ਗਿਆ ਹੈ। ਅਮਿਤ ...