Breaking News
Home / Breaking News / ਲੁਧਿਆਣਾ ਦੀ ਇੰਡਸਟਰੀ ਕਰੋੜਾਂ ਲੋਕਾਂ ਨੂੰ ਦੇ ਰਹੀ ਹੈ ਰੋਜ਼ਗਾਰ : ਰਵਨੀਤ ਬਿੱਟੂ

ਲੁਧਿਆਣਾ ਦੀ ਇੰਡਸਟਰੀ ਕਰੋੜਾਂ ਲੋਕਾਂ ਨੂੰ ਦੇ ਰਹੀ ਹੈ ਰੋਜ਼ਗਾਰ : ਰਵਨੀਤ ਬਿੱਟੂ

9 ਨਵੰਬਰ, (ਜਤਿੰਦਰਪਾਲ ਸਿੰਘ/ਜੇ.ਐਸ. ਚੀਮਾ) :  ਲੁਧਿਆਣਾ ਵਿਖੇ ਵਿਸ਼ਵਕਰਮਾ ਜੀ ਦੇ ਜਨਮਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਵਿਸ਼ੇਸ਼ ਮੁੱਖ ਮਹਿਮਾਨ ਸਾਂਸਦ ਰਵਨੀਤ ਸਿੰਘ ਬਿੱਟੂ ਰਹੇ। ਇਸ ਮੌਕੇ, ਸਾਂਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਲੁਧਿਆਣਾ ਦੀ ਇੰਡਸਟਰੀ ਕਰੋੜਾਂ ਲੋਕਾਂ ਨੂੰ ਰੋਜ਼ਗਾਰ ਦੇ ਰਹੀ ਹੈ। ਉੱਥੇ ਹੀ ਪ੍ਰਦੂਸ਼ਣ ਦੇ ਮੁੱਦੇ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੱੋਂ ਪੰਜਾਬ ‘ਤੇ ਲਗਾਏ ਗਏ ਦੋਸ਼ਾਂ ਦੇ ਮਾਮਲੇ ‘ਤੇ ਸਾਂਸਦ ਬਿੱਟੂ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਦੀਵਾਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਟਾਕਿਆਂ ਕਾਰਨ ਹੋਣ ਵਾਲੇ ਪ੍ਰਦੂਸ਼ਣ ਦੇ ਮਾਮਲੇ ‘ਚ ਦਿੱਲੀ ਸਭ ਤੋਂ ਅੱਗੇ ਰਿਹਾ ਹੈ। ਜਦਕਿ ਪੰਜਾਬ ਤੀਜੇ ਨੰਬਰ ‘ਤੇ ਹੈ।

About Time TV

Check Also

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ਤੋਂ ਬਾਅਦ ਸੁਣਾਈ ਜਾ ਸਕਦੀ ਹੈ ਸਜ਼ਾ

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ...