Breaking News
Home / Breaking News / ਫ਼ਿਰ ਉਠਿਆ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੱਦਾ, ਕੈਪਟਨ ਨੇ ਸੁਸ਼ਮਾ ਨੂੰ ਲਿਖੀ ਚਿੱਠੀ

ਫ਼ਿਰ ਉਠਿਆ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੱਦਾ, ਕੈਪਟਨ ਨੇ ਸੁਸ਼ਮਾ ਨੂੰ ਲਿਖੀ ਚਿੱਠੀ

ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖੀ ਹੈ । ਚਿੱਠੀ ਵਿੱਚ ਉਨ੍ਹਾਂ ਨੇ ਬੇਨਤੀ ਕੀਤੀ ਕਿ ਸ਼੍ਰੀ ਕਰਤਾਰਪੁਰ ਸਾਹਿਬ ਦਾ ਰਸਤਾ ਖੁੱਲਵਾਣ ਲਈ ਪਾਕਿਸਤਾਨ ਨਾਲ ਗੱਲਬਾਤ ਕੀਤੀ ਜਾਵੇ । ਚਿੱਠੀ ਵਿੱਚ ਅਮਰਿੰਦਰ ਸਿੰਘ ਨੇ ਲਿਿਖਆ ਕਿ ਸ਼੍ਰੀ ਕਰਤਾਰਪੁਰ ਸਾਹਿਬ ਨਾਲ ਸਿੱਖਾਂ ਦੀ ਸ਼ਰਧਾ ਜੁੜ੍ਹੀ ਹੈ, ਇਸ ਲਈ ਇਸ ਰਸਤੇ ਨੂੰ ਖੋਲ੍ਹਣ ਲਈ ਪਾਕਿਸਤਾਨ ਨਾਲ ਗੱਲ ਕੀਤੀ ਜਾਵੇ ।ਇਸ ਵਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕਰਤਾਰਪੁਰ ਸਾਹਿਬ ਦਾ ਰਸਤਾ ਖੁੱਲਵਾਣ ਦੀ ਮੰਗ ਪੰਜਾਬ ਸਰਕਾਰ ਦੇ ਵੱਲੋਂ ਕੀਤੀ ਜਾ ਰਹੀ ਹੈ । ਦੱਸ ਦੇਈਏ ਕਿ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੇ ਨਰੋਵਾਲ ਜ਼ਿਲ੍ਹੇ ਦਾ ਕਰਤਾਰਪੁਰ ਖੇਤਰ ਭਾਰਤ-ਪਾਕਿ ਸੀਮਾ ‘ਤੇ ਸਥਿੱਤ ਹੈ । ਦੂਜੇ ਪਾਸੇ ਅਮਰੀਕਾ ਵਿੱਚ ਰਹਿਣ ਵਾਲੇ ਇੱਕ ਸਿੱਖ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਲਈ ਪ੍ਰਧਾਨਮੰਤਰੀ ਨਰੇਂਦਰ ਮੋਦੀ ਕੋਲ ਗੁਹਾਰ ਲਗਾਈ ਗਈ ਹੈ ।ਜ਼ਿਕਰਯੋਗ ਹੈ ਕਿ ਇਹ ਮੁੱਦਾ ਪਹਿਲਾਂ ਨਵਜੋਤ ਸਿੱਧੂ ਦੇ ਪਾਕਿ ਦੌਰੇ ਦੌਰਾਨ ਉਠਿਆ ਸੀ ।

About Time TV

Check Also

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ਤੋਂ ਬਾਅਦ ਸੁਣਾਈ ਜਾ ਸਕਦੀ ਹੈ ਸਜ਼ਾ

ਛਤਰਪਤੀ ਹੱਤਿਆ ਮਾਮਲਾ : ਬਹਸ ਤੋਂ ਬਾਅਦ 15 ਮਿੰਟ ਦਾ ਬਰੇਕ ਲਿਆ ਗਿਆ ਹੈ, ਬਰੇਕ ...