Breaking News
Home / Breaking News / ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਅਕਾਲੀ ਲੀਡਰਸ਼ਿਪ ਨੂੰ ਨਾਲ ਲੈ ਕੇ ਕੀਤੀ ਜੋੜਿਆਂ ਦੀ ਸੇਵਾ

ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਅਕਾਲੀ ਲੀਡਰਸ਼ਿਪ ਨੂੰ ਨਾਲ ਲੈ ਕੇ ਕੀਤੀ ਜੋੜਿਆਂ ਦੀ ਸੇਵਾ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਉਹਨਾਂ ਪੁੱਤਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੁੱਚੀ ਅਕਾਲੀ ਲੀਡਰਸ਼ਿਪ ਦੇ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

ਜਿਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੁਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 10 ਦਸੰਬਰ ਨੂੰ ਪਾਏ ਜਾਣਗੇ। ਜਿਸ ਉਪਰੰਤ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਸਮੁੱਚੀ ਲੀਡਰਸ਼ਿਪ ਸਮੇਤ ਦਰਬਾਰ ਸਾਹਿਬ ਦੇ ਜੋੜਾ ਘਰ ‘ਚ ਪਹੁੰਚ ਕੇ ਜੋੜਿਆ ਦੀ ਸੇਵਾ ਨਿਭਾਈ।

ਦੱਸਣਯੋਗ ਹੈ, ਕਿ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਤੋਂ ਹੋਈਆਂ ਭੁੱਲਾਂ ਦੀ ਮੁਆਫੀ ਲਈ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ ਜਾਵੇਗੀ। ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ ਨੂੰ ਲੈ ਕੇ ਵੱਡੀ ਗਿਣਤੀ ‘ਚ ਪਾਰਟੀ ਵਰਕਰ ਵੀ ਸਾਮਿਲ ਹੋਏ।

About Time TV

Check Also

‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਬਾਹਰ ਲਾਈ ਮੂੰਗਫਲੀ ਦੀ ਸਟਾਲ

ਚੰਡੀਗੜ੍ਹ: ਆਪਸੀ ਧੜੇਬੰਦੀ ਦਾ ਸ਼ਿਕਾਰ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਇਜਲਾਸ ਮੌਕੇ ਵਿਰੋਧੀ ...