Breaking News
Home / Punjab / Doaba / ਧੰਨਵਾਦ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਾਂਗਰਸ ਸਰਕਾਰ ਨੂੰ ਘੇਰਿਆ
ਧੰਨਵਾਦ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਾਂਗਰਸ ਸਰਕਾਰ ਨੂੰ ਘੇਰਿਆ

ਧੰਨਵਾਦ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਾਂਗਰਸ ਸਰਕਾਰ ਨੂੰ ਘੇਰਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਕੌਮ ਨੂੰ ਦਿੱਤੇ ਤੋਹਫ਼ਿਆਂ ਦੇ ਬਦਲੇ, ਪੰਜਾਬ ਭਾਜਪਾ ਵੱਲੋ ਇਕ ਧੰਨਵਾਦ ਰੈਲੀ ਰਾਖੀ ਗਈ ਸੀ। ਜਿਸ ਨੂੰ ਅੱਜ ਨਰਿੰਦਰ ਮੋਦੀ ਨੇ ਸੰਬੋਧਨ ਕਰਨ ਤੋਂ ਪਹਿਲਾ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਚੀਫ ਗੈਸਟ ਵੱਜੋਂ ਸ਼ਿਰਕਤ ਕੀਤੀ ਅਤੇ 106ਵੀਂ ਇੰਡੀਅਨ ਸਾਇੰਸ ਕਾਂਗਰਸ ਦਾ ਉਦਘਾਟਨ ਵੀ ਕੀਤਾ। ਜਿਸ ਮਗਰੋਂ ਨਰਿੰਦਰ ਮੋਦੀ ਨੇ ਗੁਰਦਸਪੂਰ ਵਿਖੇ ਠਾਠਾਂ ਮਾਰਦੇ ਕਾਠ ਨੂੰ ਸੰਬੋਧਨ ਕਰਦਿਆਂ ਕਾਂਗਰਸ ਨੂੰ ਸਵਾਲ ਦੇ ਘੇਰੇ ਵਿਚ ਲਿਆ। ਇਸ ਵਿਸ਼ੇਸ਼ ਮੌਕੇ ਤੇ ਸ਼ਿਰਮਾਨੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਕੰਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਆਪਣੀ ਸਮੁੱਚੀ ਲੀਡਰਸ਼ਿਪ ਨਾਲ ਮੌਜੂਦ ਸਨ। ਸਾਰੀ ਅਕਾਲੀ ਦਲ ਅਤੇ ਭਾਜਪਾ ਲੀਡਰਸ਼ਿਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਰਪਾਨ ਦੇ ਕੇ ਸਨਮਾਨਿਤ ਕੀਤਾ।

ਧੰਨਵਾਦ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਾਂਗਰਸ ਸਰਕਾਰ ਨੂੰ ਘੇਰਿਆ

ਇਸ ਮੌਕੇ ਨਰਿੰਦਰ ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰਦਾਸਪੁਰ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨੀ ਉਹਨਾਂ ਲਈ ਮਾਨ ਦੀ ਗੱਲ ਹੈ। ਭਾਜਪਾ – ਅਕਾਲੀ ਸਰਕਾਰ ਪੰਜਾਬ ਦੀ ਤਰੱਕੀ ਲਈ ਹਰ ਪੱਖੋਂ ਯਤਨ ਕਰ ਰਹੀ ਹੈ। ਉਹਨਾਂ ਇਹ ਵੀ ਕਿਹਾ ਦੇਸ਼ ਵਿਦੇਸ਼ ਸਮੇਤ ਭਾਰਤ ਵਿਚ ਰਹਿੰਦੇ ਕਰੋੜਾ ਸਿੱਖਾਂ ਦੀ ਕਾਰਤਾਪੂਰ ਲਾਂਘੇ ਦੀ ਮੰਗ ਨੂੰ ਭਾਜਪਾ ਸਰਕਾਰ ਨੇ ਹੀ ਪੂਰਾ ਕੀਤਾ ਹੈ ਅਤੇ ਭਾਜਪਾ ਸਰਕਾਰ ਕਿਸਾਨਾਂ ਦੀ ਮਦਦ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਧੰਨਵਾਦ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਾਂਗਰਸ ਸਰਕਾਰ ਨੂੰ ਘੇਰਿਆ

ਕਾਂਗਰਸ ਸਰਕਾਰ ‘ਤੇ ਵਰਦਿਆਂ ਮੋਦੀ ਨੇ ਕਿਹਾ ਕਿ ਦੇਸ਼ ਨਾਲ ਖਿਲਵਾੜ ਕਰਨ ਵਾਲੀ ਕਾਂਗਰਸ ਸਰਕਾਰ ਨੇ 84 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ।ਕਾਂਗਰਸ ਨੇ 84 ਦੇ ਦੋਸ਼ੀਆਂ ਨੂੰ ਮੁੱਖ ਮੰਤਰੀ ਬਣਾਇਆ ਹੈ।ਪੰਜਾਬ ‘ਚ ਕਾਂਗਰਸ ਨੇ ਕਿਸਾਨਾਂ ਨਾਲ ਕੀਤਾ ਕਰਜ਼ਾ ਮੁਆਫ਼ੀ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਕਿਸਾਨਾਂ ਨਾਲ ਧੋਖਾ ਕੀਤਾ ਹੈ ,ਸਵਾਮੀਨਾਥਨ ਕਮਿਸ਼ਨ ਦੀਆਂ ਮੰਗਾਂ ਨੂੰ ਦਰਕਿਨਾਰ ਕੀਤਾ ਹੈ।

ਧੰਨਵਾਦ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਾਂਗਰਸ ਸਰਕਾਰ ਨੂੰ ਘੇਰਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2019 ਦੇ ਚੋਣ ਪ੍ਰਚਾਰ ਲਈ 100 ਕਰੀਬ ਰੈਲੀਆਂ ਕਰਨੀਆਂ ਹਨ ਅਤੇ ਜਿਸ ਦੀ ਸ਼ੁਰੂਆਤ ਗੁਰਦਾਸਪੁਰ ਤੋਂ ਕੀਤੀ ਹੈ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ,ਸੀਨੀਅਰ ਅਕਾਲੀ ਆਗੂ ਦਿਲਜੀਤ ਸਿੰਘ ਚੀਮਾ ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ , ਐੱਸ.ਸੀ ਵਿੰਗ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ,ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ,ਗੁਰਬਚਨ ਸਿੰਘ ਬੱਬੇਹਾਲੀ ,ਲਖਬੀਰ ਸਿੰਘ ਲੋਧੀਨੰਗਲ ਹਾਜ਼ਰ ਹਨ।

About Time TV

Check Also

ਜਸਟਿਸ ਪਿਨਾਕੀ ਘੋਸ਼ ਬਣੇ ਭਾਰਤ ਦੇ ਪਹਿਲੇ ਲੋਕਪਾਲ, ਰਾਸ਼ਟਰਪਤੀ ਨੇ ਚੁਕਾਈ ਸਹੁੰ

ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਅੱਜ ਦੇਸ਼ ਦੇ ...