Breaking News
Home / Punjab / Majha / ਅਕਾਲੀਆਂ ਅਤੇ ਭਾਜਪਾ ਵਿਚਾਲੇ ਹੋਈ ਸੁਲਾਹ ..!
ਅਕਾਲੀ-ਭਾਜਪਾ ਗਠਜੋੜ ਰਹੇਗਾ ਬਰਕਰਾਰ

ਅਕਾਲੀਆਂ ਅਤੇ ਭਾਜਪਾ ਵਿਚਾਲੇ ਹੋਈ ਸੁਲਾਹ ..!

ਚੰਡੀਗੜ੍ਹ – ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਵਿਚਾਲੇ ਮੀਟਿੰਗ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਜਿਹੜਾ ਟਕਰਾਓ ਚੱਲ ਰਿਹਾ, ਉਹ ਟਲ ਗਿਆ ਹੈ। ਇਹ ਮੀਟਿੰਗ ਸ਼ੁੱਕਰਵਾਰ ਰਾਤ ਨੂੰ ਨਵੀਂ ਦਿੱਲੀ ਵਿਖੇ ਹੋਈ।

ਅਕਾਲੀ ਦਲ ਨੇ ਰਾਸਟਰੀ ਸਿੱਖ ਸੰਗਤ ਵਲੋਂ ਸਿੱਖ ਮਾਮਲਿਆਂ ਵਿੱਚ ਦਿੱਤੇ ਜਾਂਦੇ ਦਖਲ ਨੂੰ ਦੇਖਦੇ ਹੋਇਆਂ ਭਾਜਪਾ ਨਾਲੋਂ ਨਾਅਤਾ ਤੋੜਨ ਦੀ ਧਮਕੀ ਦਿੱਤੀ ਸੀ।

ਅਕਾਲੀ-ਭਾਜਪਾ ਗਠਜੋੜ ਰਹੇਗਾ ਬਰਕਰਾਰ

ਯਾਦ ਰਹੇ ਕਿ ਹਾਲ ਹੀ ਵਿੱਚ ਤਖਤ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਸਾਹਿਬ ਬੋਰਡ ਨਾਂਦੇੜ ਐਕਟ 1956 ਦੀ ਧਾਰਾ 11 ਵਿੱਚ ਸੋਧ ਕੀਤੇ ਜਾਣ ਨੂੰ ਲੈ ਕੇ ਦੋਹਾਂ ਧਿਰਾਂ ਵਿਚਾਲੇ ਟਕਰਾਓ ਦੀ ਸਥਿਤੀ ਬਣ ਗਈ ਸੀ। ਇਸ ਨਾਲ ਮਹਾਂਰਾਸ਼ਟਰ ਸਰਕਾਰ ਨੂੰ ਗੁਰਦੁਆਰਾ ਦੇ ਮੈਨੇਜਮੈਂਟ ਵਿੱਚ ਆਪਣੇ ਪ੍ਰਤੀਨਿਧਾਂ ਨੂੰ ਵਧਾਉਣ ਦੀਆਂ ਸ਼ਕਤੀਆਂ ਮਿਲ ਜਾਣੀਆਂ ਸਨ।

ਇਸ ਸਬੰਧ ਵਿੱਚ ਅਕਾਲੀ ਦਲ ਨੇ ਐਤਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੋਈ ਜਿਸ ਵਿੱਚ ਭਾਜਪਾ ਨਾਲ ਗਠਜੋੜ ਬਰਕਰਾਰ ਰੱਖਣ ਦੇ ਸਬੰਧ ਵਿੱਚ ਗੱਲਬਾਤ ਕੀਤੀ ਜਾਣੀ ਸੀ।

ਅਕਾਲੀ-ਭਾਜਪਾ ਗਠਜੋੜ ਰਹੇਗਾ ਬਰਕਰਾਰ

ਸੂਤਰਾਂ ਨੇ ਦੱਸਿਆ ਹੈ ਕਿ ਅਕਾਲੀ ਦਲ ਅਤੇ ਭਾਜਪਾ ਦੇ ਸੂਤਰਾਂ ਨੇ ਦੱਸਿਆ ਹੈ ਕਿ ਦੋਹਾਂ ਪਾਰਟੀਆਂ ਦੇ ਪ੍ਰਧਾਨਾਂ ਦੀ ਤਕਰੀਬਨ ਦੋ ਘੰਟੇ ਤੱਕ ਮੀਟਿੰਗ ਹੋਈ। ਸ਼ਾਹ ਨੇ ਸੁਖਬੀਰ ਬਾਦਲ ਨੂੰ ਭਰੋਸਾ ਦਿੱਤਾ ਕਿ ਗੁਰਦੁਆਰਾ ਮੈਨੇਜਮੈਂਟ ਦੇ ਸਬੰਧ ਵਿੱਚ ਜਿਹੜੀ ਸੋਧ ਕੀਤੀ ਜਾਣੀ ਸੀ ਉਹ ਵਾਪਸ ਲੈ ਲਈ ਜਾਵੇਗੀ।

ਇਹ ਵੀ ਭਰੋਸਾ ਦਿੱਤਾ ਗਿਆ ਕਿ ਰਾਸ਼ਟਰੀ ਸਿੱਖ ਸੰਗਤ ਸਿੱਖਾਂ ਦੇ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਹੀਂ ਕਰੇਗੀ। ਦੱਸਿਆ ਜਾਂਦਾ ਹੈ ਕਿ ਦੋਹਾਂ ਪਾਰਟੀਆਂ ਇਸ ਗੱਲ ਉਤੇ ਸਹਿਮਤ ਹੋ ਗਈਆਂ ਹਨ ਕਿ ਦੋਵੇਂ ਪਾਰਟੀਆਂ ਇਕ ਦੂਜੇ ਦੇ ਮਾਮਲਿਆਂ ਉਤੇ ਨਹੀਂ ਬੋਲਣਗੀਆਂ। ਸੁਖਬੀਰ ਬਾਦਲ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਹੈ ਕਿ ਸਿੱਖਾਂ ਦੇ ਸਾਰੇ ਮਾਮਲਿਆਂ ਉਤੇ ਅਕਾਲੀ ਦਲ ਨਾਲ ਸਲਾਹ ਮਸ਼ਵਰਾ ਕੀਤਾ ਜਾਵੇਗਾ।

ਅਕਾਲੀ-ਭਾਜਪਾ ਗਠਜੋੜ ਰਹੇਗਾ ਬਰਕਰਾਰ

ਇਥੇ ਇਹ ਗੱਲ ਦੱਸਣਯੋਗ ਹੈ ਕਿ 2014 ਤੋਂ ਲੈ ਕੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸਬੰਧ ਕੁਝ ਜ਼ਿਆਦਾ ਚੰਗੇ ਨਹੀਂ ਰਹੇ। ਬੇਸ਼ੱਕ ਮਾਰਚ 2017 ਤੱਕ ਅਕਾਲੀ-ਭਾਜਪਾ ਦੀ ਪੰਜਾਬ ਵਿੱਚ ਸਰਕਾਰ ਵੀ ਰਹੀ ਪਰ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਉਸ ਮੌਕੇ ਪੰਜਾਬ ਨੂੰ ਕੋਈ ਵੱਡਾ ਪ੍ਰਾਜੈਕਟ ਵੀ ਨਹੀਂ ਦਿੱਤਾ। ਇਸ ਤੋਂ ਇਲਾਵਾ ਉਦੋਂ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਦੀਆਂ ਮੰਗਾਂ ਵੱਲ ਵੀ ਕੇਂਦਰ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ।

About Time TV

Check Also

ਡਿਪਟੀ ਸਪੀਕਰ ਦਾ ਪੀ ਏ ਦੱਸ ਕੇ ਠੱਗੀਆਂ ਮਾਰਨ ਵਾਲਾ ਚੜਿਆਂ ਪੁਲਿਸ ਹੱਥੇ।

ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਵਿਚ ਬੇਰੁਜਗਾਰੀ ਨੂੰ ਖਤਮ ਕਰਨ ਲਈ ਥਾਂ-ਥਾਂ ਰੋਜ਼ਗਾਰ ...