Breaking News
Home / Breaking News / ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਉਣ ਲਈ ਤਿਆਰੀਆਂ ਜ਼ੋਰਾਂ ‘ਤੇ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਉਣ ਲਈ ਤਿਆਰੀਆਂ ਜ਼ੋਰਾਂ ‘ਤੇ

ਪਟਿਆਲਾ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਵਿਸ਼ਾਲ ਜੋੜ ਮੇਲ ਹੋਵੇਗਾ। ਇਸ ਤਿਉਹਾਰ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਇਸ ਪਵਿੱਤਰ ਸਥਾਨ 'ਤੇ ਨਤਮਸਤਕ ਹੋਣ ਲਈ 10 ਫਰਵਰੀ ਨੂੰ ਪਹੁੰਚਣਗੇ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚਲ ਰਹੀਆਂ ਹਨ ਅਤੇ ਗੁਰਦੁਆਰਾ ਸਾਹਿਬ ਨੂੰ ਰੰਗ ਬਿਰੰਗੀਆਂ ਲਾਈਟਾਂ ਦੀਆਂ ਲੜੀਆਂ ਨਾਲ ਸਜਾਇਆ ਗਿਆ ਹੈ ਅਤੇ ਗੁਰਦੁਆਰਾ ਸਾਹਿਬ ਦੇ ਐਂਟਰੀ ਗੇਟ 'ਤੇ ਲਾਈਟਾਂ ਦੀਆਂ ਲੜੀਆਂ ਦੀ ਇਕ ਲੰਬੀ ਗੁਫਾ ਵੀ ਬਣਾਈ ਗਈ ਹੈ। ਬਸੰਤ ਪੰਚਮੀ ਦੇ ਤਿਉਹਾਰ ਮੌਕੇ ਭਾਰੀ ਗਿਣਤੀ ਵਿਚ ਸ਼ਰਧਾਲੂ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਮੱਥਾ ਟੇਕਣ ਲਈ ਪਹੁੰਚਦੇ ਹਨ। ਇਸ ਮੌਕੇ ਵੱਖ ਵੱਖ ਕੀਰਤਨੀ ਜੱਥਿਆਂ ਵੱਲੋਂ ਗੁਰੂ ਦੀ ਬਾਣੀ ਦਾ ਸਿਮਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਢਾਡੀ ਦਰਬਾਰ, ਕਵੀ ਦਰਬਾਰ, ਕੀਰਤਨ ਸਮਾਗਮ ਵੀ ਵੱਖ ਵੱਖ ਜਥਿਆਂ ਵੱਲੋਂ ਕੀਤਾ ਜਾਵੇਗਾ ਅਤੇ ਕੀਰਤਨ ਸਮਾਗਮ ਵਿਚ ਭਾਈ ਜਸਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕਥਾ ਗਿਆਨੀ ਪ੍ਰਿਤਪਾਲ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਗੁਰਜਿੰਦਰ ਸਿੰਘ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵੱਲੋਂ ਕੀਤਾ ਜਾਵੇਗਾ। ਢਾਡੀ ਦਰਬਾਰ ਭਾਈ ਲਖਵਿੰਦਰ ਸਿੰਘ, ਪਾਰਸ ਢਾਡੀ ਜੱੱਥਾ, ਭਾਈ ਗੁਰਪ੍ਰੀਤ ਸਿੰਘ ਸਨੌਰ ਢਾਡੀ ਜੱੱਥਾ, ਭਾਈ ਸ਼ੀਤਲ ਸਿੰਘ ਮਿਸ਼ਰਾ ਢਾਡੀ ਜੱਥਾ, ਭਾਈ ਬਲਬੀਰ ਸਿੰਘ ਸਾਗਰ ਢਾਡੀ ਜੱਥਾ, ਭਾਈ ਰਵਿੰਦਰ ਸਿੰਘ ਰੂਪਾ ਢਾਡੀ ਜੱਥਾ, ਬੀਬੀ ਰਾਜਵੀਰ ਕੌਰ ਕਵੀਸ਼ਰੀ ਜਥਾ ਵੱਲੋਂ ਵੀ ਗੁਰੂ ਦੀ ਬਾਣੀ ਦਾ ਸਿਮਰਨ ਕੀਤਾ ਜਾਵੇਗਾ। ਇਸਤੋਂ ਇਲਾਵਾ ਬਸੰਤ ਰਾਗ ਕੀਰਤਨ ਦਰਬਾਰ ਜੋ ਰਾਤ ਸਮਂੇ ਭਾਈ ਚਰਨਜੀਤ ਸਿੰਘ ਮੁੰਬਈ ਵਾਲੇ, ਭਾਈ ਜਸਵਿੰਦਰ ਸਿੰਘ ਗੁ. ਸ੍ਰੀ ਦੂਖਨਿਵਾਰਨ ਸਾਹਿਬ, ਭਾਈ ਹਰਪਿੰਦਰ ਸਿੰਘ ਹਜ਼ੂਰੀ ਰਾਗੀ ਸੀ੍ਰ ਦਰਬਾਰ ਸਾਹਿਬ ਅੰਮ੍ਰਿਤਸਰ, ਡਾ. ਗੁਰਨਾਮ ਸਿੰਘ ਪੰਜਾਬੀ ਯੂਨੀਵਰਸਿਟੀ, ਭਾਈ ਲਾਲ ਸਿੰਘ ਜੀ ਫੱਕਰ ਪਟਿਆਲਾ ਵਾਲੇ, ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਦਵਿੰਦਰ ਸਿੰਘ ਬੋਦਲ ਜਲੰਧਰ ਵਾਲੇ, ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁਟ ਵਰਤਾਇਆ ਜਾਵੇਗਾ ਅਤੇ ਇਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਸ੍ਰੋ. ਗੁ. ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੂਹ ਮੈਂਬਰ ਸੰਗਤਾਂ ਦੇ ਦਰਸ਼ਨ ਕਰਨਗੇ। ਇਸ ਸਬੰਧੀ ਗੁ. ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਐਸ ਜੀ ਪੀ ਸੀ ਮੈਂਬਰ ਜਰਨੈਲ ਸਿੰਘ ਕਰਤਾਰ ਪੁਰ ਅਤੇ ਹੈਡ ਗ੍ਰੰਥੀ ਗਿ. ਪ੍ਰਣਾਮ ਸਿੰਘ ਵੱਲੋਂ ਆਈ ਸੰਗਤ ਨੂੰ ਜੀ ਆਇਆਂ ਕਿਹਾ ਜਾਵੇਗਾ।

About Time TV

Check Also

ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ

ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ ...