Breaking News
Home / Breaking News / ਪੈਸਿਆਂ ਪਿੱਛੇ ਨੌਜਵਾਨ ਨੂੰ ਗੋਲੀਆਂ ਨਾਲ ਭੁੱਨਿਆ

ਪੈਸਿਆਂ ਪਿੱਛੇ ਨੌਜਵਾਨ ਨੂੰ ਗੋਲੀਆਂ ਨਾਲ ਭੁੱਨਿਆ

ਬਠਿੰਡਾ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਹਾਡੀ ਵੀ ਰੂਹ ਕੰਬ ਜਾਵੇਗੀ। ਦਰਅਸਲ ਇਥੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ 18 ਸਾਲਾਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਮੁਰੰਮਤ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਕੈਨਿਕ ਵੱਲੋਂ ਲਾਇਸੈਂਸੀ ਰਿਵਾਲਵਰ ਨਾਲ ਸੇਂਟ ਜੇਵੀਅਰ ਸਕੂਲ ਦੇ 12ਵੀਂ ਕਲਾਸ ਦੇ 18 ਸਾਲਾ ਵਿਿਦਆਰਥੀ ਰਮਨਿੰਦਰ ਸਿੰਘ ਦੀ ਗੋਲੀ ਮਾਰ ਦਿੱਤੀ।

ਫਿਲਹਾਲ ਪੁਲਸ ਨੇ ਤਾਏ ਦੀ ਸ਼ਿਕਾਇਤ 'ਤੇ ਮੁਲਜ਼ਮ ਲਲਿਤ ਕੁਮਾਰ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਜੋ ਘਰੋਂ ਫਰਾਰ ਹੈ। ਪੁਲਸ ਉਸਦੀ ਗ੍ਰਿਫਤਾਰੀ ਲਈ ਤਲਾਸ਼ ਕਰ ਰਹੀ ਹੈ। ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਜਲਦੀ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉਧਰ ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ।

About Time TV

Check Also

ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ

ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ ...