Breaking News
Home / Culture / ਸ਼੍ਰੀ ਦਰਬਾਰ ਸਾਹਿਬ ਵਿਚ ਬਣੇਗਾ ਰੂਫ ਗਾਰਡਨ
ਸ਼੍ਰੀ ਦਰਬਾਰ ਸਾਹਿਬ ਵਿਚ ਬਣੇਗਾ ਰੂਫ ਗਾਰਡਨ

ਸ਼੍ਰੀ ਦਰਬਾਰ ਸਾਹਿਬ ਵਿਚ ਬਣੇਗਾ ਰੂਫ ਗਾਰਡਨ

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋ ਇਕ ਵਾਰ ਫਾਰ ਤੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨੂੰ ਸੁੰਦਰ ਦਿੱਖ ਦੇਣ ਲਈ ਇਕ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨੂੰ ਹਰਿਆਵਲ ਭਰਭੂਰ ਬਣਾਇਆ ਜਾ ਰਿਹਾ ਹੈ। ਕਮੇਟੀ ਵੱਲੋ ਦਫਤਰ ਕੰਮਲੈਕਸ ਦੀਆਂ ਛੱਤਾਂ ਉਪਰ ਬੂਟੇ ਲਗਾਏ ਗਏ ਹਨ। ਇਸ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੀ ਛੱਤ ਉਪਰ ਤਿਆਰ ਕੀਤੀਆਂ ਵਿਸ਼ੇਸ਼ ਕਿਆਰੀਆਂ ਵਿਚ ਬੂਟੇ ਲਗਾ ਕੇ ਕੀਤੀ ਗਈ ਹੈ।

ਸ਼੍ਰੀ ਦਰਬਾਰ ਸਾਹਿਬ ਵਿਚ ਬਣੇਗਾ ਰੂਫ ਗਾਰਡਨ

ਸ੍ਰੀ ਹਰਿਮੰਦਰ ਸਾਹਿਬ ਤੋਂ ਸਮੁਚੀ ਦੁਨੀਆ ਨੂੰ ਵਾਤਾਵਰਨ ਸੰਭਾਲ ਦਾ ਸੱਦਾ ਦਿੱਤਾ ਜਾ ਰਿਹਾ ਹੈ।ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਬਰਾਂਦਿਆਂ ਦੀ ਛੱਤ ‘ਤੇ ਵੀ ਰੂਫ ਗਾਰਡਨ ਬਣਾਇਆ ਜਾਵੇਗਾ।ਦੱਸ ਦੇਈਏ ਕਿ ਧਾਰਮਿਕ ਸਥਾਨਾਂ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼ ਦੇ ਪਹਿਲਾ ਰੂਫ ਗਾਰਡਨ ਦੀ ਸ਼ੁਰੁਆਤ ਹੋਈ ਹੈ।ਇਸ ਕਰਕੇ ਲਿਮਕਾ ਬੁਕ ਆਫ ਰਿਕਾਰਡਸ ‘ਚ ਨਾਮ ਦਰਜ ਹੋਵੇਗਾ।

ਸ਼੍ਰੀ ਦਰਬਾਰ ਸਾਹਿਬ ਵਿਚ ਬਣੇਗਾ ਰੂਫ ਗਾਰਡਨ

ਐੱਸ ਜੀ ਪੀ ਸੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੱਲ ਕਰਦਿਆਂ ਦਸਿਆ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਇਸ ਉਪਰਾਲੇ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਵਾਤਾਵਰਨ ਸ਼ੁੱਧਤਾ ਮੁਹਿੰਮ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ -ਵੱਖ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ।ਇਸ ਦੇ ਪਹਿਲੇ ਪੜਾਅ ਤਹਿਤ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਆਉਂਦੇ ਰਸਤਿਆਂ ਦੀਆਂ ਦੀਵਾਰਾਂ ’ਤੇ ਵਰਟੀਕਲ ਗਾਰਡਨ ਤਿਆਰ ਕੀਤਾ ਜਾ ਚੁੱਕਾ ਹੈ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *