Breaking News
Home / Breaking News / ਅਕਾਲੀ ਦਲ ਨੂੰ ਝਟਕਾ, ਬੱਬੀ ਬਾਦਲ ਹੋਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ‘ਚ ਸ਼ਾਮਲ

ਅਕਾਲੀ ਦਲ ਨੂੰ ਝਟਕਾ, ਬੱਬੀ ਬਾਦਲ ਹੋਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ‘ਚ ਸ਼ਾਮਲ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਇਕ ਵੱਡਾ ਝਟਕਾ ਲੱਗਾ ਜਦੋਂ ਬਾਦਲ ਪਰਿਵਾਰ ਦੇ ਆਗੂ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਅਕਾਲੀ ਦਲ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ‘ਚ ਸ਼ਾਮਿਲ ਹੋ ਗਏ। ਚੰਡੀਗੜ੍ਹ ਦੇ ਪ੍ਰੈੱਸ ਕਲੱਬ ਵਿਖੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਿਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਜਨਰਲ ਸਕੱਤਰ ਸੇਵਾ ਸਿੰਘ ਸੇਖਵਾਂ ਅਤੇ ਹੋਰ ਆਗੂ ਮੌਜੂਦ ਸਨ। ਇਸ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਬੱਬੀ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਦਾ ਪ੍ਰਧਾਨ ਵੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬੱਬੀ ਬਾਦਲ ਦਾ ਉਨ੍ਹਾਂ ਦੇ ਦਲ ‘ਚ ਸ਼ਾਮਲ ਹੋਣ ਨਾਲ ਪਾਰਟੀ ਦਾ ਵੱਕਾਰ ਹੋਰ ਵੀ ਵਧੇਗਾ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *