Breaking News
Home / Breaking News / ਡੇਰਾ ਸਿਰਸਾ ਨੇ ਪੱਤਰਕਾਰ ਹੱਤਿਆ ਮਾਮਲੇ ਤੇ ਸੀ.ਬੀ.ਆਈ. ਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ

ਡੇਰਾ ਸਿਰਸਾ ਨੇ ਪੱਤਰਕਾਰ ਹੱਤਿਆ ਮਾਮਲੇ ਤੇ ਸੀ.ਬੀ.ਆਈ. ਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ

ਚੰਡੀਗੜ੍ਹ- ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ ਵਿੱਚ ਸੀ.ਬੀ.ਆਈ. ਕੋਰਟ ਦੇ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਦੀ ਅਰਜ਼ੀ ਮਨਜ਼ੂਰ ਕਰਦਿਆਂ ਜ਼ੁਰਮਾਨਾ ਰਾਸ਼ੀ ‘ਤੇ ਰੋਕ ਲਗਾ ਦਿੱਤੀ ਹੈ।

ਜ਼ਿਕਰਯੋਗ ਹੈ ਕਿ 17 ਜਨਵਰੀ ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ 4 ਜਣਿਆਂ ਨੂੰ ਪੱਤਰਕਾਰ ਛੱਤਰਪਤੀ ਦੀ ਹੱਤਿਆ ਮਾਮਲੇ ‘ਚ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਅਦਾਲਤ ਨੇ ਰਾਮ ਰਹੀਮ ਸਮੇਤ ਚਾਰੇ ਦੋਸ਼ੀਆਂ ਨੂੰ 50 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ।

About Time TV

Check Also

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪੇਪਰ ਨਾ ਲਏ ਜਾਣ ਕਰਕੇ ਵਿਦਿਆਰਥਣ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ,

ਪਟਿਆਲਾ: ਪਟਿਆਲਾ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਮਾਊਂਟ ਲਿਟੇਰਾ ਜ਼ੀ ਸਕੂਲ ...

Leave a Reply

Your email address will not be published. Required fields are marked *