Breaking News
Home / Delhi / ਹਾਈ ਕੋਰਟ ਨੇ ਸਾਬਕਾ ਆਈ ਜੀ ਉਮਰਾਨੰਗਲ ਨੂੰ ਭੇਜੇ ਨੋਟਿਸ
ਹਾਈ ਕੋਰਟ ਨੇ ਸਾਬਕਾ ਆਈ ਜੀ ਉਮਰਾਨੰਗਲ ਨੂੰ ਭੇਜੇ ਨੋਟਿਸ

ਹਾਈ ਕੋਰਟ ਨੇ ਸਾਬਕਾ ਆਈ ਜੀ ਉਮਰਾਨੰਗਲ ਨੂੰ ਭੇਜੇ ਨੋਟਿਸ

ਚੰਡੀਗੜ੍ : ਪੰਜਾਬ ਦੇ ਸਾਬਕਾ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਬਹਿਬਲ ਕਲਾ ਗੋਲੀ ਕਾਂਡ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਹੋਏ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਨੋਟਿਸ ਜਾਰੀ ਕੀਤਾ ਹੈ। ਪੰਜਾਬ ਸਰਕਾਰ ਵੱਲੋ ਹਾਈ ਕੋਰਟ ਨੂੰ ਆਈ ਜੀ ਲਈ ਬਲੈਂਕੇਟ ਬੇਲ ਦੀ ਕੀਤੀ ਅਪੀਲ ਤੇ ਅਦਾਲਤ ਨੇ 25 ਮਾਰਚ ਲਈ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।

ਹਾਈਕੋਰਟ ਨੇ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ ਕੋਈ ਵੀ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਦੇ ਹੁਕਮ ਦਿੱਤੇ ਸਨ। ਅਦਾਲਤ ਦੇ ਇਨ੍ਹਾਂ ਹੁਕਮਾਂ ਖਿਲਾਫ ਪੰਜਾਬ ਸਰਕਾਰ ਨੇ ਰਿਕਾਲਿੰਗ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਹਾਈਕੋਰਟ ਨੇ ਉਮਰਾਨੰਗਲ ਨੂੰ ਰਾਹਤ ਦਿੱਤੇ ਜਾਣ ਤੋਂ ਪਹਿਲਾਂ ਉਸ ਦਾ ਪੱਖ ਤੱਕ ਨਹੀਂ ਸੁਣਿਆ। ਅਜਿਹੇ ‘ਚ ਸਰਕਾਰ ਦਾ ਪੱਖ ਸੁਣਿਆ ਜਾਣਾ ਬੇਹੱਦ ਜ਼ਰੂਰੀ ਹੈ। ਸਰਕਾਰ ਨੇ ਇਨ੍ਹਾਂ ਹੁਕਮਾਂ ‘ਤੇ ਪੁਨਰ ਵਿਚਾਰ ਕੀਤੇ ਜਾਣ ਦੀ ਮੰਗ ਅਦਾਲਤ ਨੂੰ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਮਰਾਨੰਗਲ ਨੂੰ ਨੋਟਿਸ ਜਾਰੀ ਕੀਤਾ ਹੈ।

About Time TV

Check Also

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦੇ ਸਰ ਕਲਾਮ ਕੀਤੇ ਜਾਂ ਦੀ ਖ਼ਬਰ ਸਾਹਮਣੇ ਆਈ ਹੈ। ...

Leave a Reply

Your email address will not be published. Required fields are marked *