Breaking News
Home / Culture / ਹੋਲੇ ਮੁਹੱਲੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਵਿਚ ਛੁੱਟੀ ਦਾ ਐਲਾਨ
ਹੋਲੇ ਮੁਹੱਲੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਵਿਚ ਛੁੱਟੀ ਦਾ ਐਲਾਨ

ਹੋਲੇ ਮੁਹੱਲੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਵਿਚ ਛੁੱਟੀ ਦਾ ਐਲਾਨ

ਸ਼੍ਰੀ ਆਨੰਦਪੁਰ ਸਹੀ ਵਿਚ ਹੋਲ ਮੁਹੱਲੇ ਨੂੰ ਮੱਦੇ ਨਜ਼ਰ ਰੱਖਦੇ ਹੋਏ ਰੋਪੜ ਦੇ ਡਿਪਟੀ ਕਮਿਸ਼ਨਰ ਵੱਲੋ ਸਾਰੇ ਵਿਦਿਅਕ ਅਦਾਰਿਆਂ ਵਿਚ 19 ਮਾਰਚ ਤੋਂ ਲੈ ਕੇ 21 ਮਾਰਚ ਤੱਕ ਛੁਟੀ ਦਾ ਐਲਾਨ ਕੀਤਾ ਹੈ। ਪਰ ਜਿਨਾਂ ਸਕੂਲਾਂ ਵਿਚ ਇਮਤਿਹਾਨ ਚੱਲ ਰਹੇ ਹਨ ਉਹਨਾਂ ਦੇ ਸਕੂਲ ਉਸੇ ਤਰਾਂ ਲੱਗਣਗੇ। ਦੱਸ ਦੇਈਏ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮੁਹੱਲਾ 16 ਮਾਰਚ ਤੋਂ ਲੈ ਕੇ 21 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।

ਹੋਲੇ ਮੁਹੱਲੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਵਿਚ ਛੁੱਟੀ ਦਾ ਐਲਾਨ

ਹੋਲੇ ਮੁਹੱਲੇ ਦੇ ਪਵਿੱਤਰ ਦਿਹਾੜੇ ਵਾਲੇ ਦਿਨ ਲੱਖਾਂ ਦੀ ਤਦਾਦ ਵਿਚ ਸ਼ਰਧਾਲੂ ਸ਼੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਪਹੁੰਚਦੇ ਹਨ। ਸਿੱਖੀ ਦੇ ਇਸ ਮਹਾਨ ਦਿਹਾੜੇ ਵਾਲੇ ਦਿਨਾਂ ਵਿਚ ਹੋਰਨਾਂ ਜਿਲਿਆਂ ਤੋਂ ਕਰਮਚਾਰੀਆਂ ਦੀਆਂ ਡਿਊਟੀਆਂ ਤੈਨਾਤ ਕੀਤੀਆਂ ਗਈਆਂ ਹਨ ਤਾਂ ਜੋ ਗੁਰੂ ਘਰ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਦਿੱਕਤ ਨਾ ਆਵੇ। ਇਹਨਾਂ ਕਰਮਚਾਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਸ੍ਰੀ ਆਨੰਦਪੁਰ ਸਾਹਿਬ ਬਲਾਕ ‘ਚ ਪੈਂਦੇ ਵਿੱਦਿਅਕ ਅਦਾਰਿਆਂ ‘ਚ ਕੀਤਾ ਜਾਂਦਾ ਹੈ। ਜਿਸ ਕਾਰਨ ਸਾਰੇ ਵਿੱਦਿਅਕ ਅਦਾਰਿਆਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

About Time TV

Check Also

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦੇ ਸਰ ਕਲਾਮ ਕੀਤੇ ਜਾਂ ਦੀ ਖ਼ਬਰ ਸਾਹਮਣੇ ਆਈ ਹੈ। ...

Leave a Reply

Your email address will not be published. Required fields are marked *