Breaking News
Home / Breaking News / ਪੁਲਵਾਮਾ ‘ਚ ਅਧਿਆਪਕ ਦੀ ਹੋਈ ਮੌਤ, ਅੱਤਵਾਦੀ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ
A closeup of the lock of a jail cell with iron bars and a bunch of key in the locking mechanism with the door open

ਪੁਲਵਾਮਾ ‘ਚ ਅਧਿਆਪਕ ਦੀ ਹੋਈ ਮੌਤ, ਅੱਤਵਾਦੀ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ

ਸ੍ਰੀਨਗਰ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ‘ਚ ਪੁਲਿਸ ਹਿਰਾਸਤ ‘ਚ ਇੱਕ 28 ਸਾਲਾ ਸਕੂਲ ਅਧਿਆਪਕ ਦੀ ਮੌਤ ਹੋ ਗਈ। ਪੁਲਿਸ ਵਿਭਾਗ ਨੇ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਿਜ਼ਵਾਨ ਪੰਡਿਤ ਨਾਮੀ ਉਕਤ ਅਧਿਆਪਕ ਇੱਕ ਨਿੱਜੀ ਸਕੂਲ ‘ਚ ਪੜ੍ਹਾਉਂਦਾ ਸੀ ਅਤੇ ਉਸ ਦੀ ਬੀਤੀ ਰਾਤ ਮੌਤ ਹੋਈ। ਉਨ੍ਹਾਂ ਦੱਸਿਆ ਕਿ ਪੰਡਿਤ ਨੂੰ ਸੁਰੱਖਿਆ ਏਜੰਸੀਆਂ ਨੇ ਅੱਤਵਾਦ ਦੇ ਇੱਕ ਮਾਮਲੇ ਦੀ ਜਾਂਚ ਦੇ ਸਿਲਸਿਲੇ ‘ਚ ਤਿੰਨ ਦਿਨ ਪਹਿਲਾਂ ਹਿਰਾਸਤ ‘ਚ ਲਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਿਭਾਗ ਨੇ ਉਸ ਦੀ ਮੌਤ ਦੇ ਕਾਰਨਾਂ ਅਤੇ ਹਾਲਾਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

About Time TV

Check Also

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਫਿਰੋਜ਼ਪੁਰ – ਬੇ-ਮੌਸਮੇ ਮੀਂਹ, ਤੇਜ਼ ਹਨੇਰੀ, ਝੱਖੜ ਤੇ ਗੜ੍ਹੇਮਾਰੀ ਨਾਲ ਜ਼ਿਲੇ ਵਿੱਚ ਕਈ ਥਾਈਂ ਕਣਕਾਂ ...

Leave a Reply

Your email address will not be published. Required fields are marked *