Breaking News
Home / Breaking News / ਰਾਫੇਲ ਡੀਲ ਮਾਮਲਾ- ਸੁਪਰੀਮ ਕੋਰਟ ਦਾ ਮੋਦੀ ਸਰਕਾਰ ਨੂੰ ਝਟਕਾ

ਰਾਫੇਲ ਡੀਲ ਮਾਮਲਾ- ਸੁਪਰੀਮ ਕੋਰਟ ਦਾ ਮੋਦੀ ਸਰਕਾਰ ਨੂੰ ਝਟਕਾ

ਰਾਫੇਲ ਡੀਲ ਮਾਮਲੇ ‘ਤੇ ਸੁਪਰੀਮ ਕੋਰਟ ਦਾ ਮੋਦੀ ਸਰਕਾਰ ਨੂੰ ਵੱਡਾ ਝਟਕਾ। ਸੁਪਰੀਮ ਕੋਰਟ ਰਾਫੇਲ ਮਾਮਲੇ ‘ਤੇ ਮੁੜ ਸੁਣਵਾਈ ਲਈ ਤਿਆਰ ਹੋ ਗਿਆ ਹੈ। ਇਸ ਮਾਮਲੇ ‘ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀਆਂ ਉਨ੍ਹਾਂ ਮੁੱਢਲੀਆਂ ਦਲੀਲਾਂ ਨੂੰ ਖ਼ਾਰਜ ਕਰ ਦਿੱਤਾ, ਜਿਸ ‘ਚ ਸਰਕਾਰ ਨੇ ਪਟੀਸ਼ਨ ਦੇ ਨਾਲ ਲਗਾਏ ਗਏ ਦਸਤਾਵੇਜ਼ਾਂ ‘ਤੇ ਵਿਸ਼ੇਸ਼ ਅਧਿਕਾਰ ਦੱਸਿਆ ਸੀ। ਅਦਾਲਤ ਨੇ ਕਿਹਾ ਹੈ ਕਿ ਰੱਖਿਆ ਮੰਤਰਾਲੇ ਦੇ ਫ਼ੋਟੋ ਕਾਪੀ ਹੋਏ ਗੁਪਤ ਦਸਤਾਵੇਜ਼ਾਂ ਦੀ ਜਾਂਚ ਕਰੇਗੀ ਅਤੇ ਇਹ ਸੁਣਵਾਈ ਦਾ ਹਿੱਸਾ ਹੋਣਗੇ। ਇਹ ਫ਼ੈਸਲਾ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਨੇ ਸਹਿਮਤੀ ਨਾਲ ਸੁਣਾਇਆ ਹੈ। ਕੇਂਦਰ ਨੇ ਕਿਹਾ ਸੀ ਕਿ ਗੁਪਤ ਦਸਤਾਵੇਜ਼ਾਂ ਦੀ ਫ਼ੋਟੋ ਕਾਪੀ ਜਾਂ ਚੋਰੀ ਦੀ ਕਾਪੀ ‘ਤੇ ਅਦਾਲਤ ਵਲੋਂ ਭਰੋਸਾ ਨਹੀਂ ਕੀਤਾ ਜਾ ਸਕਦਾ। ਦੱਸ ਦਈਏ ਕਿ ਕੇਂਦਰ ਸਰਕਾਰ ਵਲੋਂ ਕਿਹਾ ਗਿਆ ਸੀ ਕਿ ਜਿਹੜੇ ਦਸਤਾਵੇਜ਼ ਪਟੀਸ਼ਨ ਨਾਲ ਦਿੱਤੇ ਗਏ ਸਨ, ਉਹ ਗ਼ਲਤ ਤਰੀਕੇ ਨਾਲ ਰੱਖਿਆ ਮੰਤਰਾਲੇ ਤੋਂ ਲਏ ਗਏ ਹਨ ਅਤੇ ਇਨ੍ਹਾਂ ਦਸਤਾਵੇਜ਼ਾਂ ‘ਤੇ ਕੋਰਟ ਭਰੋਸਾ ਨਹੀਂ ਕਰ ਸਕਦਾ। ਸਰਕਾਰ ਨੇ ਦਾਅਵਾ ਕੀਤਾ ਸੀ ਕਿ 14 ਦਸੰਬਰ, 2018 ਨੂੰ ਅਦਾਲਤ ਦੇ ਫ਼ੈਸਲੇ ‘ਤੇ ਮੁੜ ਵਿਚਾਰ ਲਈ ਦਿੱਤੇ ਗਏ ਦਸਤਾਵੇਜ਼ਾਂ ‘ਤੇ ਉਸ ਦਾ ਵਿਸ਼ੇਸ਼ ਅਧਿਕਾਰ ਹੈ ਅਤੇ ਪਟੀਸ਼ਨ ‘ਤੇ ਸੁਣਵਾਈ ਲਈ ਇਨ੍ਹਾਂ ਦਸਤਾਵੇਜ਼ਾਂ ‘ਤੇ ਅਦਾਲਤ ਨੋਟਿਸ ਨਾ ਲਵੇ। ਸਾਬਕਾ ਵਿੱਤ ਮੰਤਰੀ ਯਸ਼ਵੰਤ ਸਿਨਹਾ ਨੇ ਪੱਤਰਕਾਰ ਤੋਂ ਨੇਤਾ ਬਣੇ ਅਰੁਣ ਸ਼ੌਰੀ ਅਤੇ ਸਮਾਜਿਕ ਵਰਕਰ ਤੇ ਵਕੀਲ ਪ੍ਰਸ਼ਾਂਤ ਭੂਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ਨੂੰ ਖ਼ਾਰਜ ਕਰਨ ਦੀ ਮੰਗ ਕੀਤੀ ਸੀ।

About Time TV

Check Also

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਫਿਰੋਜ਼ਪੁਰ – ਬੇ-ਮੌਸਮੇ ਮੀਂਹ, ਤੇਜ਼ ਹਨੇਰੀ, ਝੱਖੜ ਤੇ ਗੜ੍ਹੇਮਾਰੀ ਨਾਲ ਜ਼ਿਲੇ ਵਿੱਚ ਕਈ ਥਾਈਂ ਕਣਕਾਂ ...

Leave a Reply

Your email address will not be published. Required fields are marked *