Breaking News
Home / Featured / Crime / ASI ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹਾਥੀ ਕੀਤਾ ਕਾਬੂ
ASI ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹਾਥੀ ਕੀਤਾ ਕਾਬੂ

ASI ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹਾਥੀ ਕੀਤਾ ਕਾਬੂ

ਫ਼ਰੀਦਕੋਟ – ਵਿਜੀਲੈਂਸ ਵਿਭਾਗ ਵੱਲੋਂ ਥਾਣਾ ਸਿਟੀ ਫ਼ਰੀਦਕੋਟ ਵਿਖੇ ਏਐਸਆਈ ਸੁਖਦੇਵ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ । ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏਐਸਆਈ ਨੂੰ ਸ਼ਿਕਾਇਤਕਰਤਾ ਸੁਰੇਸ਼ ਕੁਮਾਰ ਵੱਲੋਂ ਪਿਛਲੇ ਦਿਨੀਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੰਦੀਪ ਸਿੰਘ ਉਰਫ਼ ਵਿੱਕੀ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲ਼ਾ ਫੁਸਲਾ ਕੇ ਲੈ ਗਿਆ ਹੈ।

ਉਨ੍ਹਾਂ ਨੇ ਦੱਸਿਆ ਇਸ ਮਾਮਲੇ ਵਿੱਚ ਲੜਕਾ ਅਤੇ ਲੜਕੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਤੇ ਉਸਤੋਂ ਬਾਅਦ ਦੋਨੋਂ ਪਰਿਵਾਰਾਂ ਦਾ ਆਪਸ ਵਿੱਚ ਸਮਝੌਤਾ ਹੋ ਗਿਆ। ਉਸ ਤੋਂ ਬਾਅਦ ਵੀ ਏਐਸਆਈ ਨੇ ਲੜਕੇ ਨੂੰ ਪੂਰੀ ਰਾਤ ਗ੍ਰਿਫ਼ਤਾਰ ਕਰੀ ਰੱਖਿਆ। ਉਨ੍ਹਾਂ ਕਿਹਾ ਇਸ ਪੂਰੇ ਮਾਮਲੇ ਨੂੰ ਰਫਾ ਦਫ਼ਾ ਕਰਨ ਲਈ ਏਐਸਆਈ ਨੇ ਮੁੰਡੇ ਨੂੰ ਛੱਡਣ ਲਈ ਪਰਿਵਾਰ ਤੋਂ 10 ਹਜ਼ਾਰ ਦੀ ਮੰਗ ਕੀਤੀ ਜਿਸ ਤੇ 7 ਹਜ਼ਾਰ ਰੁਪਏ ਪਰਿਵਾਰ ਏਐਸਆਈ ਨੂੰ ਦੇਣ ਨੂੰ ਰਾਜ਼ੀ ਹੋ ਗਿਆ। ਦੋ ਹਜ਼ਾਰ ਰੁਪਏ ਪਰਿਵਾਰ ਤੋ ਏਐਸਆਈ ਨੇ ਪਹਿਲਾਂ ਲੈ ਲਏ। ਜਦੋਂ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਏਐਸਆਈ ਲੈਣ ਲੱਗਾ ਤਾਂ ਮੌਕੇ ਤੇ ਵਿਜੀਲੈਂਸ ਟੀਮ ਵੱਲੋਂ ਕਾਬੂ ਕਰ ਲਿਆ।

About Time TV

Check Also

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦੇ ਸਰ ਕਲਾਮ ਕੀਤੇ ਜਾਂ ਦੀ ਖ਼ਬਰ ਸਾਹਮਣੇ ਆਈ ਹੈ। ...

Leave a Reply

Your email address will not be published. Required fields are marked *