Breaking News
Home / Breaking News / ਯੋਗੀ ਅਤੇ ਮਾਇਆਵਤੀ ਦੇ ਚੋਣ ਪ੍ਰਚਾਰ ‘ਤੇ ਚੋਣ ਕਮਿਸ਼ਨ ਨੇ ਲਾਈ ਰੋਕ

ਯੋਗੀ ਅਤੇ ਮਾਇਆਵਤੀ ਦੇ ਚੋਣ ਪ੍ਰਚਾਰ ‘ਤੇ ਚੋਣ ਕਮਿਸ਼ਨ ਨੇ ਲਾਈ ਰੋਕ

ਨਵੀਂ ਦਿੱਲੀ- ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਚੋਣ ਕਮਿਸ਼ਨ ਨੇ ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਅਤੇ ਬਸਪਾ ਮੁਖੀ ਮਾਇਆਵਤੀ ਦੇ ਚੋਣ ਪ੍ਰਚਾਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਕਮਿਸ਼ਨ ਦੇ ਹੁਕਮਾਂ ਮੁਤਾਬਕ ਯੋਗੀ 72 ਘੰਟਿਆਂ ਤੱਕ ਅਤੇ ਮਾਇਆਵਤੀ 48 ਘੰਟਿਆਂ ਤੱਕ ਚੋਣ ਪ੍ਰਚਾਰ ਨਹੀਂ ਕਰ ਸਕੇਗੀ। ਦੋਹਾਂ ‘ਤੇ ਲੱਗੀ ਪਾਬੰਦੀ ਦਾ ਸਮਾਂ ਕੱਲ੍ਹ ਸਵੇਰੇ 6 ਵਜੇ ਸ਼ੁਰੂ ਹੋਵੇਗਾ। ਦੱਸ ਦਈਏ ਕਿ ਚੋਣ ਰੈਲੀਆਂ ਦੌਰਾਨ ਦੋਹਾਂ ਵਲੋਂ ਇਤਰਾਜ਼ਯੋਗ ਸ਼ਬਦ ਬੋਲੇ ਜਾਣ ਕਾਰਨ ਕਮਿਸ਼ਨ ਵਲੋਂ ਇਹ ਹੁਕਮ ਸੁਣਾਇਆ ਗਿਆ ਹੈ।

About Time TV

Check Also

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਫਿਰੋਜ਼ਪੁਰ – ਬੇ-ਮੌਸਮੇ ਮੀਂਹ, ਤੇਜ਼ ਹਨੇਰੀ, ਝੱਖੜ ਤੇ ਗੜ੍ਹੇਮਾਰੀ ਨਾਲ ਜ਼ਿਲੇ ਵਿੱਚ ਕਈ ਥਾਈਂ ਕਣਕਾਂ ...

Leave a Reply

Your email address will not be published. Required fields are marked *